ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਕਪੂਰਥਲਾ ਚ ਐਕਸਿਸ ਬੈਂਕ ਦੀ ਕੰਧ ਤੋੜ ਕੇ ਚੋਰਾਂ ਨੇ ਕੀਤੀ ਲੱਖਾਂ ਦੀ ਚੋਰੀ, CCTV ਚ ਕੈਦ ਮੁਲਜ਼ਮ
February 9, 2024
live-punjabi-tv

raghuvanshi /

"

ਸਟੇਟ ਡੈਸਕ: ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ ਤੇ ਪਿੰਡ ਭਵਾਨੀਪੁਰ ਚ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਅਣਪਛਾਤੇ ਚੋਰਾਂ ਨੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਐਸਐਚਓ ਕੋਤਵਾਲੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਬੈਂਕ ਅਧਿਕਾਰੀਆਂ ਨੇ ਚੋਰੀ ਹੋਈ ਰਕਮ ਦਾ ਖੁਲਾਸਾ ਨਹੀਂ ਕੀਤਾ ਹੈ।

ਐਕਸਿਸ ਬੈਂਕ ਪਿੰਡ ਭਵਾਨੀਪੁਰ ਦੇ ਬਰਾਂਚ ਮੈਨੇਜਰ ਮਨੀਸ਼ ਸ਼ਰਮਾ ਨੇ ਪੁਲੀਸ ਨੂੰ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਬੈਂਕ ਵਿੱਚੋਂ ਫੋਨ ਆਇਆ ਕਿ ਬੈਂਕ ਦੇ ਬਾਹਰ ਲੱਗਿਆ ਕੈਮਰਾ ਟੁੱਟਿਆ ਹੋਇਆ ਹੈ ਅਤੇ ਬੈਂਕ ਦੀ ਕੰਧ ਤੋੜ ਕੇ ਕੋਈ ਰਸਤਾ ਬਣਾਇਆ ਗਿਆ ਹੈ। ਮਨੀਸ਼ ਸ਼ਰਮਾ ਆਪਣੇ ਸਾਥੀ ਬੈਂਕ ਮੁਲਾਜ਼ਮਾਂ ਨਾਲ ਤੁਰੰਤ ਮੌਕੇ ’ਤੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਬੈਂਕ ਅੰਦਰ ਸਾਮਾਨ ਖਿਲਰਿਆ ਪਿਆ ਸੀ। ਸੁਰੱਖਿਅਤ ਕਮਰੇ ਦਾ ਸੁਰੱਖਿਆ ਪੈਨਲ ਅਤੇ ਦਰਵਾਜ਼ਾ ਵੀ ਤੋੜਿਆ ਗਿਆ ਅਤੇ ਉਸ ਵਿੱਚ ਪਈ ਨਕਦੀ ਵੀ ਚੋਰੀ ਹੋ ਗਈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ।

"

Live punjabi tv

local advertisement banners
Comments


Recommended News
Popular Posts
Just Now