ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਕਿਸਾਨ ਅੰਦੋਲਨ: 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ, ਅੱਜ ਕੇਂਦਰੀ ਮੰਤਰੀਆਂ ਨਾਲ ਅਹਿਮ ਮੀਟਿੰਗ, ਹਰਿਆਣਾ ਬਾਰਡਰ ਸੀਲ
February 12, 2024
live-punjabi-tv

raghuvanshi /

"

ਸਟੇਟ ਡੈਸਕ: ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦੇ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੇ ਕਿਸਾਨ ਵੱਡੀ ਗਿਣਤੀ ਚ ਹਰਿਆਣਾ ਦੀ ਸਰਹੱਦ ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੂੰ ਇਸ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।15 ਜ਼ਿਲ੍ਹਿਆਂ ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸੇ ਦੌਰਾਨ 12 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ।

ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ

ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕੁਝ ਮੰਗਾਂ ਮੰਨ ਲਈਆਂ ਗਈਆਂ ਸਨ ਪਰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨ ਬਣਾਉਣ ਸਮੇਤ ਕੁਝ ਮੰਗਾਂ ਤੇ ਸਹਿਮਤੀ ਨਹੀਂ ਬਣ ਸਕੀ ਸੀ।

"

Live punjabi tv

local advertisement banners
Comments


Recommended News
Popular Posts
Just Now