ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
ਮਥੁਰਾ ‘ਚ ਵੱਡਾ ਹਾਦਸਾ, ਆਪਸ ‘ਚ ਟਕਰਾਉਣ ਨਾਲ ਬੱਸ-ਕਾਰ ਨੂੰ ਲੱਗੀ ਅੱਗ, 5 ਲੋਕਾਂ ਦੀ ਗਈ ਜਾਨ
February 12, 2024
live-punjabi-tv

raghuvanshi /

ਸਟੇਟ ਡੈਸਕ। ਮਥੁਰਾ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਯਮੁਨਾ ਐਕਸਪ੍ਰੈਸਵੇਅ (ਵਾਈਐਕਸਪੀ) ‘ਤੇ ਵਾਪਰਿਆ, ਜਿਥੇ ਇੱਕ ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾਈ ਜਿਸ ਮਗਰੋਂ ਉਸ ਦੀ ਇੱਕ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮਥੁਰਾ ਦੇ ਮਹਾਵਨ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਨੇੜੇ ਮਾਈਲ ਸਟੋਨ 110 ‘ਤੇ ਵਾਪਰੀ।ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ਼ੈਲੇਸ਼ ਪਾਂਡੇ ਨੇ ਦੱਸਿਆ ਕਿ “ਯਮੁਨਾ ਐਕਸਪ੍ਰੈਸ ਵੇਅ ‘ਤੇ ਵਾਪਰੇ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਆਗਰਾ ਤੋਂ ਨੋਇਡਾ ਜਾ ਰਹੀ ਇੱਕ ਬੱਸ ਡਿਵਾਈਡਰ ਨਾਲ ਟਕਰਾ ਗਈ ਅਤੇ ਆਪਣਾ ਕੰਟਰੋਲ ਗੁਆ ਬੈਠੀ ਤੇ ਇੱਕ ਕਾਰ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਵਾਰੀਆਂ ਨੇ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਰ ਕਾਰ ‘ਚ ਸਵਾਰ ਲੋਕ ਸੜ ਗਏ।ਚਸ਼ਮਦੀਦਾਂ ਮੁਤਾਬਕ ਅੱਧਾ ਘੰਟਾ ਬੀਤ ਜਾਣ ਦੇ ਬਾਵਜੂਦ ਫਾਇਰ ਬ੍ਰਿਗੇਡ ਦੀ ਗੱਡੀ ਘਟਨਾ ਵਾਲੀ ਥਾਂ ‘ਤੇ ਨਹੀਂ ਪਹੁੰਚੀ। ਅੱਗ ਬੁਝਾਊ ਅਮਲੇ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Live punjabi tv

local advertisement banners
Comments


Recommended News
Popular Posts
Just Now