ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
ਪੰਜਾਬ ‘ਚ ਇਸ ਦਿਨ ਪੈਟਰੋਲ ਪੰਪ ਸ਼ਾਮ 4 ਵਜੇ ਤੱਕ ਰਹਿਣਗੇ ਬੰਦ, ਜਾਣੋਂ ਕਾਰਨ
February 15, 2024
live-punjabi-tv

raghuvanshi /

ਸਟੇਟ ਡੈਸਕ:ਆਪਣੀਆਂ ਮੰਗਾਂ ਨੂੰ ਲੈ ਕੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਭਲਕੇ ਯਾਨੀ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੂੰ ਰੋਕਣ ਲਈ ਕੀਤੀ ਕਾਰਵਾਈ ਸਹੀ ਨਹੀਂ ਹੈ | ਉਨ੍ਹਾਂ ‘ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ ‘ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ ਜੋ ਕਿ ਨਿੰਦਣਯੋਗ ਹੈ। ਇਸ ਹਲਾਤ ਵਿੱਚ ਪੈਟਰੋਲ ਪੰਪ (Petrol Pump) ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ।ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ ਸਰਕਾਰ ਨੇ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

Live punjabi tv

local advertisement banners
Comments


Recommended News
Popular Posts
Just Now