ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਵੱਡੇ ਫਰਕ ਨਾਲ ਹਰਾਇਆ
October 28, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਐੱਸਜੀਪੀਸੀ ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਇਆ। ਇਸ ਜਨਰਲ ਇਜਲਾਸ 'ਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋਏ, ਜਿਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਜਾਣਕਾਰੀ ਮੁਤਾਬਕ ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ।
ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ। ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਬੀਬੀ ਜਗੀਰ ਕੌਰ ਨੂੰ ਸਿਰਫ 33 ਵੋਟਾਂ ਪ੍ਰਾਪਤ ਹੋਈਆਂ ਜਦਕਿ ਦੋ ਵੋਟਾਂ ਰੱਦ ਹੋਈਆਂ। ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ।
Harjinder Singh Dhami Became SGPC President
Comments
Recommended News
Popular Posts
Just Now