ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਇਸ਼ਕ ਖਾਤਿਰ ਧੀ ਨੇ ਪਰਿਵਾਰ ਦੇ 13 ਮੈਂਬਰਾਂ ਨੂੰ ਉਤਾਰਿਆ ਮੌਤ ਦੇ ਘਾਟ, ਪ੍ਰੇਮੀ ਨਾਲ ਵਿਆਹ ਕਰਨ ਤੋਂ ਰੋਕ ਰਿਹਾ ਸੀ ਪਰਿਵਾਰ
October 7, 2024
For-The-Sake-Of-Ishaq-The-Daught

Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਪਾਕਿਸਤਾਨ ਦੇ ਸਿੰਧ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ ਐਤਵਾਰ ਨੂੰ ਇਕ ਲੜਕੀ ਨੂੰ ਗ੍ਰਿਫਤਾਰ ਕੀਤਾ ਹੈ। ਲੜਕੀ ਨੇ ਕਥਿਤ ਤੌਰ 'ਤੇ ਆਪਣੇ ਪਰਿਵਾਰ ਦੇ 13 ਮੈਂਬਰਾਂ ਨੂੰ ਖਾਣੇ 'ਚ ਜ਼ਹਿਰ ਮਿਲਾ ਕੇ ਮਾਰ ਦਿੱਤਾ। ਇਸ ਦਾ ਕਾਰਨ ਵੀ ਸਾਹਮਣੇ ਆਇਆ ਹੈ। ਦਰਅਸਲ ਲੜਕੀ ਦਾ ਪਰਿਵਾਰ ਆਪਣੀ ਮਰਜ਼ੀ ਮੁਤਾਬਕ ਉਸ ਦਾ ਵਿਆਹ ਕਰਨ ਲਈ ਤਿਆਰ ਨਹੀਂ ਸੀ। ਜਾਣਕਾਰੀ ਅਨੁਸਾਰ ਇਹ ਮੌਤਾਂ 19 ਅਗਸਤ ਨੂੰ ਖੈਰਪੁਰ ਨੇੜਲੇ ਪਿੰਡ ਹੈਬਤ ਖਾਨ ਬਰੋਹੀ ਵਿੱਚ ਹੋਈਆਂ ਸਨ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ।

ਸੀਨੀਅਰ ਪੁਲਿਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ ਕਿ ਖਾਣਾ ਖਾਣ ਤੋਂ ਬਾਅਦ ਸਾਰੇ 13 ਮੈਂਬਰ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸਾਰਿਆਂ ਦੀ ਮੌਤ ਹੋ ਗਈ। ਜਦੋਂ ਪੋਸਟਮਾਰਟਮ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ। ਉਸ ਨੇ ਦੱਸਿਆ ਕਿ ਜਦੋਂ ਪੁਲਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੇਟੀ ਅਤੇ ਉਸ ਦੇ ਪ੍ਰੇਮੀ ਨੇ ਘਰ 'ਚ ਰੋਟੀਆਂ ਬਣਾਉਣ ਲਈ ਵਰਤੀ ਜਾਂਦੀ ਕਣਕ 'ਚ ਜ਼ਹਿਰ ਮਿਲਾ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਐਤਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਨਾਇਤ ਸ਼ਾਹ ਨੇ ਕਿਹਾ ਕਿ ਉਹ ਗੁੱਸੇ ਵਿੱਚ ਸੀ ਕਿਉਂਕਿ ਉਸਦੇ ਯਤਨਾਂ ਦੇ ਬਾਵਜੂਦ, ਉਸਦਾ ਪਰਿਵਾਰ ਉਸਦੀ ਪਸੰਦ ਦੇ ਲੜਕੇ ਨਾਲ ਉਸਦਾ ਵਿਆਹ ਕਰਨ ਲਈ ਤਿਆਰ ਨਹੀਂ ਸੀ। ਉਨ੍ਹਾਂ ਦੱਸਿਆ ਕਿ ਲੜਕੀ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਕਣਕ ਵਿਚ ਜ਼ਹਿਰ ਮਿਲਾਉਣ ਦੀ ਗੱਲ ਕਬੂਲੀ ਹੈ।

For The Sake Of Ishaq The Daughter Took Down 13 Members Of The Family

local advertisement banners
Comments


Recommended News
Popular Posts
Just Now