December 19, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਲਗਭਗ 70,000 ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਅਕਤੂਬਰ 2024 ਵਿੱਚ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਕੁੱਲ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਤੌਰ 'ਤੇ 65,478 ਮਹਿਲਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੀ ਗਈ ਸੀ। ਇਹ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਲੜਕੀ ਹੋਣ 'ਤੇ ਦੂਜੇ ਬੱਚੇ ਦੇ ਜਨਮ 'ਤੇ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ 19 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ 'ਤੇ ਦੋ ਕਿਸ਼ਤਾਂ ਵਿੱਚ 5,000 ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਦੂਜਾ ਬੱਚਾ ਲੜਕੀ ਹੈ ਤਾਂ 6,000 ਰੁਪਏ ਦਿੱਤੇ ਜਾਂਦੇ ਹਨ। ਇਸ ਸਕੀਮ ਦਾ ਮੁੱਖ ਟੀਚਾ ਗਰਭ ਅਵਸਥਾ ਦੌਰਾਨ ਅਤੇ ਬਾਅਦ ਵਿੱਚ ਔਰਤਾਂ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਅੰਸ਼ਕ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।
Punjab Government Makes Big Announcement For Pregnant Women