ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ    ਪੰਜਾਬ ‘ਚ SIR: ਵੋਟਰ ਮੈਪਿੰਗ ‘ਚ ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਮੋਹਰੀ, ਮੋਹਾਲੀ ਰਫ਼ਤਾਰ ਦੇ ਮਾਮਲੇ ‘ਚ ਸਭ ਤੋਂ ਪਿੱਛੇ    ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ   
ਆਖ਼ਰਕਾਰ ਕਿਉਂ ਭਾਰਤ ਵਿੱਚ ਵੱਧ ਰਿਹਾ ਜਿਨਸੀ ਹਿੰਸਾ ਦਾ ਖ਼ਤਰਾ
May 12, 2025
Https-livepunjabitv-com-control-
INDIA

ਪੂਰੇ ਵਿਸ਼ਵ ਭਰ ਅਸੀਂ ਜਾਣਦੇ ਹਾਂ ਕਿ ਕੁੜੀਆਂ ਮੁੰਡੇ ਜਿਨਸੀ ਸੋਸ਼ਣ ਦਾ ਸ਼ਿਕਾਰ ਹੋ ਰਹੀਆਂ ਹਨ । ਹਰ ਰੋਜ਼ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਜਿਸ ਵਿੱਚ ਵੱਧ ਤੋਂ ਵੱਧ ਕੁੜੀਆਂ ਦਾ ਜਿਨਸੀ ਸੋਸ਼ਣ ਹੁੰਦਾ ਹੈ। ਭਾਰਤ ’ਚ 2023 ਵਿਚ 18 ਸਾਲ ਤੋਂ ਘੱਟ ਉਮਰ ਦੀਆਂ 30 ਪ੍ਰਤੀਸ਼ਤ ਤੋਂ ਵੱਧ ਕੁੜੀਆਂ ਅਤੇ 13 ਪ੍ਰਤੀਸ਼ਤ ਮੁੰਡਿਆਂ ਨੇ ਜਿਨਸੀ ਹਿੰਸਾ ਦਾ ਅਨੁਭਵ ਕੀਤਾ। ਇਹ ਜਾਣਕਾਰੀ ‘ਲੈਂਸੇਟ’ ਮੈਗਜ਼ੀਨ ਵਿਚ ਪ੍ਰਕਾਸ਼ਿਤ ਇਕ ਵਿਸ਼ਲੇਸ਼ਣ ਤੋਂ ਸਾਹਮਣੇ ਆਈ ਹੈ। ਇਹ ਅਧਿਐਨ 1990 ਤੋਂ 2023 ਦੇ ਵਿਚਕਾਰ 200 ਤੋਂ ਵੱਧ ਦੇਸ਼ਾਂ ’ਚ ਬੱਚਿਆਂ ਵਿਰੁਧ ਜਿਨਸੀ ਹਿੰਸਾ ਦੇ ਪ੍ਰਚਲਨ ਦਾ ਅੰਦਾਜ਼ਾ ਲਗਾਉਂਦਾ ਹੈ। ਅੰਦਾਜ਼ੇ ਦਰਸਾਉਂਦੇ ਹਨ ਕਿ ਦੱਖਣੀ ਏਸ਼ੀਆ ਵਿੱਚ ਕੁੜੀਆਂ ਜਿਨਸੀ ਹਿੰਸਾ ਦੀਆਂ ਸਭ ਤੋਂ ਵੱਧ ਸ਼ਿਕਾਰ ਹਨ, ਜਿਸਦੀ ਦਰ ਬੰਗਲਾਦੇਸ਼ ਵਿਚ 9.3 ਪ੍ਰਤੀਸ਼ਤ ਤੋਂ ਲੈ ਕੇ ਭਾਰਤ ’ਚ 30.8 ਪ੍ਰਤੀਸ਼ਤ ਤਕ ਹੈ ਜੋ ਜਿਨਸੀ ਹਮਲੇ ਦਾ ਸ਼ਿਕਾਰ ਹੋਈਆਂ ਹਨ।

ਅਧਿਐਨ ਅਨੁਸਾਰ ਵਿਸ਼ਵ ਪੱਧਰ ’ਤੇ, ਪੰਜ ’ਚੋਂ ਇਕ ਕੁੜੀ ਅਤੇ ਸੱਤ ’ਚੋਂ ਇਕ ਮੁੰਡਾ 18 ਸਾਲ ਦੀ ਉਮਰ ਤੋਂ ਪਹਿਲਾਂ ਜਿਨਸੀ ਹਿੰਸਾ ਦਾ ਸ਼ਿਕਾਰ ਹੋਣ ਦਾ ਅਨੁਮਾਨ ਹੈ। ਅਮਰੀਕਾ ਦੀ ਵਾਸ਼ਿੰਗਟਨ ਯੂਨੀਵਰਸਿਟੀ ਦੇ ਇੰਸਟੀਚਿਊਟ ਫਾਰ ਹੈਲਥ ਮੈਟ੍ਰਿਕਸ ਐਂਡ ਇਵੈਲੂਏਸ਼ਨ ਦੇ ਖੋਜਕਰਤਾਵਾਂ ਸਮੇਤ ਹੋਰਾਂ ਨੇ ਇਹ ਵੀ ਪਾਇਆ ਕਿ ਉਪ-ਸਹਾਰਾ ਅਫ਼ਰੀਕਾ ’ਚ 18 ਸਾਲ ਤੋਂ ਘੱਟ ਉਮਰ ਦੇ ਮੁੰਡਿਆਂ ਵਿਚ ਜਿਨਸੀ ਹਿੰਸਾ ਦੀ ਦਰ ਉੱਚੀ ਸੀ, ਜ਼ਿੰਬਾਬਵੇ ਵਿੱਚ ਲਗਭਗ ਅੱਠ ਪ੍ਰਤੀਸ਼ਤ ਤੋਂ ਲੈ ਕੇ ਪੱਛਮੀ ਅਫ਼ਰੀਕੀ ਦੇਸ਼ ਕੋਟ ਡੀ ਆਈਵਰ ਵਿਚ 28 ਪ੍ਰਤੀਸ਼ਤ ਤੱਕ ਇਹ ਹਾਲਾਤ ਵੇਖਣ ਨੂੰ ਮਿਲਦੇ ਹਨ।

ਬੱਚਿਆਂ ਵਿਰੱਧ ਜਿਨਸੀ ਹਿੰਸਾ ਜਨਤਕ ਸਿਹਤ ਅਤੇ ਮਨੁੱਖੀ ਅਧਿਕਾਰਾਂ ਦਾ ਇਕ ਮਹੱਤਵਪੂਰਨ ਮੁੱਦਾ ਬਣਿਆ ਹੋਇਆ ਹੈ। ਜਿਨਸੀ ਸ਼ੋਸ਼ਣ ਅਤੇ ਇਸ ਦੇ ਨਤੀਜੇ ਮਾਨਸਿਕ ਸਿਹਤ ਸਥਿਤੀਆਂ ਦੇ ਜੋਖ਼ਮ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਦੀ ਲੰਬੇ ਸਮੇਂ ਦੀ ਸਿਹਤ ਨੂੰ ਪ੍ਰਭਾਵਤ ਕਰਦੇ ਹਨ। ਖੋਜਕਰਤਾਵਾਂ ਨੇ ਕਿਹਾ ਕਿ ਮੌਜੂਦਾ ਅਧਿਐਨ ਸੀਮਤ ਗਿਣਤੀ ਦੇ ਦੇਸ਼ਾਂ ਲਈ ਅਨੁਮਾਨ ਪੇਸ਼ ਕਰਦੇ ਹਨ। ਟੀਮ ਨੇ ਇਹ ਵੀ ਕਿਹਾ ਕਿ ਦੁਨੀਆਂ ਦੇ ਲਗਭਗ 70 ਪ੍ਰਤੀਸ਼ਤ ਮਰਦਾਂ ਅਤੇ ਔਰਤਾਂ ਨੇ ਪਹਿਲੀ ਵਾਰ ਕਿਸ਼ੋਰ ਅਵਸਥਾ ਅਤੇ ਜਵਾਨੀ ਦੌਰਾਨ 18 ਸਾਲ ਦੀ ਉਮਰ ਤੋਂ ਪਹਿਲਾਂ ਜਿਨਸੀ ਹਿੰਸਾ ਦਾ ਅਨੁਭਵ ਕੀਤਾ। ਪਰ ਜੇਕਰ ਗੱਲ ਅੱਜ ਦੇ ਸਮੇ ਦੀ ਕੀਤੀ ਜਾਵੇ ਤਾਂ ਅੱਜ ਦੀ ਨੌਜਵਾਨ ਪੀੜੀ ਲਈ ਇਹ ਆਮ ਗੱਲਾਂ ਹਨ।

Https livepunjabitv com control add posts php

local advertisement banners
Comments


Recommended News
Popular Posts
Just Now