ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਜਿਗਰੀ ਯਾਰਾਂ ਨੇ ਹੀ ਇੱਕ ਨੌਜਵਾਨ ਦਾ ਕੀਤਾ ਕ/ਤ/ਲ
June 30, 2025
Close-Friends-Have-Killed-A-Youn

ਬਠਿੰਡਾ , 30 ਜੂਨ 2025 :ਕੋਈ ਸਮਾਂ ਸੀ ਯਾਰ ਬੇਲੀ ਇੱਕ ਦੂਜੇ ਲਈ ਜਾਣ ਦੇਣ ਤੱਕ ਜਾਂਦੇ ਸਨ ਪਰ ਅੱਜ ਹਾਲਾਤ ਇਹ ਹੋ ਗਏ ਹਨ ਕਿ ਜਿਗਰੀ ਯਾਰਾਂ ਵੱਲੋਂ ਜਿਗਰੀ ਯਾਰ ਨੂੰ ਹੀ ਨਸ਼ੇ ਦੇ ਹਾਲਾਤ ਵਿੱਚ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ। ਬਠਿੰਡਾ ਦੇ ਪੋਸ਼ ਇਲਾਕੇ ਮਾਡਲ ਟਾਊਨ ਫੇਜ਼-3 ਵਿਖੇ ਬੀਤੀ ਦੇਰ ਰਾਤ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਅਮਰੋਜ਼ ਸਿੰਘ ਵਾਸੀ ਲਾਲ ਬਾਈ ਦੇ ਚਾਚਾ ਜਸਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਬਠਿੰਡਾ ਵਿਖੇ ਘੁੰਮਣ ਆਇਆ ਸੀ ਅਤੇ ਇਸ ਦੌਰਾਨ ਉਹ ਆਪਣੇ ਦੋਸਤਾਂ ਕੋਲ ਚਲਾ ਗਿਆ, ਜਿੱਥੇ ਕਿਸੇ ਗੱਲੋਂ ਕਹਾ ਸੁਣੀ ਹੋਣ ਤੋਂ ਬਾਅਦ ਅਮਰੋਜ਼ ਦਾ ਕਤਲ ਉਸ ਦੇ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਦੂਸਰੇ ਪਾਸੇ ਲਾਲ ਬਾਈ ਦੇ ਸਰਪੰਚ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਤ ਮੰਗਭਾਗੀ ਘਟਨਾ ਵਾਪਰੀ ਹੈ। ਇੱਕ ਨੌਜਵਾਨ ਦਾ ਕਤਲ ਛੋਟੀ ਜਿਹੀ ਤਕਰਾਰ ਪਿੱਛੇ ਕਰ ਦਿੱਤਾ ਗਿਆ। ਉਹਨਾਂ ਕਿਹਾ ਫ਼ਿਲਹਾਲ ਪੁਲਿਸ ਵੱਲੋਂ ਅਮਰੋਜ਼ ਦੇ ਦੋਸਤਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡੀਐੱਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਜ਼-3 ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਏਮਜ਼ ਵਿੱਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

ਉਹਨਾਂ ਦੱਸਿਆ ਕਿ ਇਹ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਇਹਨਾਂ ਵੱਲੋਂ ਮਨਾਲੀ ਘੁੰਮਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਗੱਡੀ ਖ਼ਰਾਬ ਹੋਣ ਕਾਰਨ ਇਹਨਾਂ ਵੱਲੋਂ ਬਠਿੰਡਾ ਵਿੱਚ ਹੀ ਰਹਿ ਕੇ ਪਾਰਟੀ ਕੀਤੀ ਜਾ ਰਹੀ ਸੀ। ਸ਼ਰਾਬ ਪੀਣ ਉਪਰੰਤ ਕਿਸੇ ਗੱਲ ਤੋਂ ਤਕਰਾਰ ਹੋਣ ਤੋਂ ਬਾਅਦ ਕਰੀਬ ਅੱਧੀ ਦਰਜਨ ਦੋ ਨੌਜਵਾਨਾਂ ਵੱਲੋਂ ਅਮਰੋਜ਼ ਸਿੰਘ ਉੱਤੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read More : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਲੱਗਾ ਵੱਡਾ ਝਟਕਾ, ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਦੇਹਾਂਤ


Close Friends Have Killed A Young Man

local advertisement banners
Comments


Recommended News
Popular Posts
Just Now