ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਖੰਨਾ ਪੁਲਿਸ ਨੇ ਲੁਟੇਰਾ ਗੈਂਗ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ, ਇੱਕ ਫਰਾਰ

August 5, 2026 / Crime
Khanna-police-arrested-accused-

ਲੁੱਟੇ ਹੋਏ ਸੋਨੇ ਦੇ ਗਹਿਣੇ, ਮੋਬਾਈਲ ਤੇ ਹੋਰ ਸਾਮਾਨ ਦੀ ਬਰਾਮਦਗੀ;

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਰਜਨਾਂ ਵਾਰਦਾਤਾਂ ਕਰਨ ਦਾ ਖੁਲਾਸਾ

Lptv / Khanna

ਖੰਨਾ ਪੁਲਿਸ ਨੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਸ਼ਾਤਰ ਲੁਟੇਰਾ ਗੈਂਗ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਗੈਂਗ ਖੰਨਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। 

ਐਸਪੀ (ਜਾਂਚ) ਪਵਨਜੀਤ ਨੇ ਦੱਸਿਆ ਕਿ ਸਿਟੀ ਥਾਣਾ-2 ਦੇ ਐਸਐਚਓ ਤਰਵਿੰਦਰ ਕੁਮਾਰ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ਤੇੇ ਨਾਕਾਬੰਦੀ ਦੌਰਾਨ ਰਾਜਧਾਨੀ ਇਨਕਲੇਵ ਨੇੜੇ ਮਲੇਰਕੋਟਲਾ ਰੋਡ ਤੋਂ ਯਾਦਵਿੰਦਰ ਸਿੰਘ ਉਰਫ ਜਿੰਮੀ, ਅਸਲਮ ਮੁਹੰਮਦ ਉਰਫ ਆਸ਼ੂ, ਸੁਖਦੀਪ ਸਿੰਘ ਉਰਫ ਪੋਪੋ ਅਤੇ ਦਵਿੰਦਰ ਕੌਰ ਨੂੰ ਕਾਬੂ ਕੀਤਾ ਗਿਆ। ਸਾਰੇ ਮੁਲਜ਼ਮ ਮਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਰਹਿਣ ਵਾਲੇ ਹਨ। ਇੱਕ ਹੋਰ ਮੁਲਜ਼ਮ ਗੁਰਮੀਤ ਕੌਰ ਹਾਲੇ ਫਰਾਰ ਹੈ। 

ਪੁਲਿਸ ਅਨੁਸਾਰ ਮੁਲਜ਼ਮ ਰਾਹਗੀਰਾਂ, ਬਜ਼ੁਰਗਾਂ, ਔਰਤਾਂ ਅਤੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਇਹ ਮੋਬਾਈਲ ਫੋਨ, ਨਕਦੀ, ਸੋਨੇ ਦੀਆਂ ਚੇਨਾਂ, ਵਾਲੀਆਂ ਅਤੇ ਹੋਰ ਕੀਮਤੀ ਸਾਮਾਨ ਖੋਹ ਲੈਂਦੇ ਸਨ। ਇਸ ਤੋਂ ਇਲਾਵਾ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਵੀ ਕਰਦੇ ਸਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗ ਨੇ ਖੰਨਾ, ਸਮਰਾਲਾ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਪਟਿਆਲਾ, ਲੁਧਿਆਣਾ ਦਿਹਾਤੀ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ 12 ਤੋਂ 13 ਵਾਰਦਾਤਾਂ ਨੂੰ ਅੰਜਾਮ ਦਿੱਤਾ। 

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਸੋਨੇ ਦੀਆਂ ਚੇਨਾਂ, ਚਾਰ ਜੋੜੇ ਸੋਨੇ ਦੀਆਂ ਵਾਲੀਆਂ, ਇੱਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਅਤੇ ਇੱਕ ਲੋਹੇ ਦਾ ਦਾਹ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗੈਂਗ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਕਈ ਵਾਰਦਾਤਾਂ ਦੇ ਖੁਲਾਸੇ ਦੀ ਸੰਭਾਵਨਾ ਹੈ। ਫਰਾਰ ਮੁਲਜ਼ਮ ਨੂੰ ਜਲਦੀ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਖੰਨਾ ਪੁਲਿਸ ਨੇ ਕਿਹਾ ਕਿ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।

Khanna police arrested accused

Recommended News
Popular Posts
Just Now