ਬੇਅਦਬੀ ਕਾਨੂੰਨ ਵਿੱਚ ਹਿੰਦੂ ਧਾਰਮਿਕ ਗ੍ਰੰਥ ਸ਼ਾਮਲ ਨਾ ਕਰਨ ’ਤੇ ਰੋਸ, ਸ਼੍ਰੀ ਹਿੰਦੂ ਨਿਆਂ ਪੀਠ ਨੇ ਕੀਤੀ ਇੱਕ ਰੋਜ਼ਾ ਸੰਕੇਤਕ ਭੁੱਖ ਹੜਤਾਲ    *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ*    *’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ*    ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ    ਮਹਾਰਾਸ਼ਟਰ ’ਚ ਦੁੱਧ ਹੋਇਆ ਮਹਿੰਗਾ, 11 ਅਗਸਤ ਤੋਂ ₹2 ਪ੍ਰਤੀ ਲੀਟਰ ਵਾਧਾ    CBSE 12ਵੀਂ ਸਪਲੀਮੈਂਟਰੀ ਨਤੀਜਾ ਇਸ ਹਫ਼ਤੇ ਆਉਣ ਦੀ ਉਮੀਦ, ਵਿਦਿਆਰਥੀ ਰੱਖਣ ਨਜ਼ਰ    ਪਤੀ ’ਤੇ ਪਤਨੀ ਨੂੰ ਚਲਦੀ ਕਾਰ ’ਚੋਂ ਸੁੱਟਣ ਦਾ ਦੋਸ਼, ਧੀਆਂ ਨਾਲ ਵੀ ਬੇਰਹਿਮੀ    ਊਨਾ ’ਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 5 ਸਾਲਾ ਬੱਚੀ ਸਣੇ 8 ਜ਼ਖ਼ਮੀ    ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ   

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

August 5, 2026 / crime
Day-197-of-gangstran-te-vaar-pun

ਪੁਲਿਸ ਟੀਮਾਂ ਨੇ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

1 / Chandigarh

  • ਯੁੱਧ ਨਸ਼ਿਆਂ ਵਿਰੁਧ ਦੇ 522ਵੇਂ ਦਿਨ 139 ਨਸ਼ਾ ਤਸਕਰ 12 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 

197ਵੇਂ ਦਿਨ, ਪੁਲਿਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56,909 ਗ੍ਰਿਫ਼ਤਾਰੀਆਂ  ਹੋਈਆਂ ਹਨ। ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। 

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 522 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,441 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Day 197 of gangstran te vaar punjab police conducts 652 raids 454 held

Recommended News
Popular Posts
Just Now