ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨ"/> ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨ"> ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨ" />
ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

-punjabpolice-gauravyadav-counte


LPTV News / Chandigarh

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ

ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (ਡੀਐਲਬੀ) ਤੋਂ ਹੈਂਡ ਗ੍ਰਨੇਡ ਪ੍ਰਾਪਤ ਕੀਤਾ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐਸਬੀਐਸ ਨਗਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਖੁਲਾਸੇ ਦੇ ਅਧਾਰ 'ਤੇ, ਐਸਬੀਐਸ ਨਗਰ ਦੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਸਮੇਂ ਸਿਰ ਕਾਰਵਾਈ ਨੇ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੂਰੇ ਅੱਤਵਾਦੀ ਨੈੱਟਵਰਕ, ਜਿਸ ਵਿੱਚ ਵਿਦੇਸ਼ੀ ਹੈਂਡਲਰ, ਸਥਾਨਕ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧ ਸ਼ਾਮਲ ਹਨ, ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 124 ਮਿਤੀ 09.08.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਕੀਤੀ ਗਈ ਹੈ।

punjabpolice gauravyadav counterintelligence terrormodule sbsnagar babbarkhalsainternational punjabsecurity


Popular Posts
Just Now