ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਕਬੂਤਰਾਂ ਨੂੰ ਦਾਣਾ ਪਾ ਰਹੇ ਵਿਅਕਤੀ 'ਤੇ ਚਲੀ ਗੋਲੀ:

Bullets-Fired-On-A-Person-Feedin


LPTV Bureau / Ludhiana

ਜਗਰਾਓਂ ਵਿੱਚ ਕਤਲ ਦੀ ਸੀ ਯੋਜਨਾ, ਨਿਸ਼ਾਨਾ ਖੁੰਝਿਆ

ਮੁਲਜ਼ਮ ਨੂੰ ਗੁਆਂਢਣ ਦੇ ਘਰ ਆਉਣ ਤੋਂ ਰੋਕਿਆ ਸੀ

12 ਅਗਸਤ, 2026 | ਲੁਧਿਆਣਾ

ਲੁਧਿਆਣਾ ਦੇ ਜਗਰਾਓਂ ਸਥਿਤ ਪਿੰਡ ਕਮਾਲਪੁਰਾ ਵਿੱਚ ਛੱਤ 'ਤੇ ਕਬੂਤਰਾਂ ਨੂੰ ਦਾਣਾ ਪਾ ਰਹੇ ਇੱਕ ਨੌਜਵਾਨ 'ਤੇ ਗੁਆਂਢਣ ਔਰਤ ਦੇ ਦੋਸਤ ਨੇ ਗੋਲੀ ਚਲਾ ਦਿੱਤੀ। ਹਾਲਾਂਕਿ ਐਨ ਮੌਕੇ 'ਤੇ ਸ਼ਿਕਾਇਤਕਰਤਾ ਦਮਨਪ੍ਰੀਤ ਸਿੰਘ ਕਿਨਾਰੇ ਹੋ ਗਿਆ ਅਤੇ ਗੋਲੀ ਅੱਗੇ ਨਿਕਲ ਗਈ। ਦਮਨਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਜਗਰਾਓਂ ਪੁਲਿਸ ਨੇ ਬਰਮੀ ਨਿਵਾਸੀ ਗੁਰਪ੍ਰੀਤ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਕੋਲੋਂ ਉਸਦਾ ਲਾਇਸੰਸੀ ਰੀਵਾਲਵਰ, ਪੰਜ ਜਿੰਦਾ ਕਾਰਤੂਸ ਅਤੇ ਇੱਕ ਖਾਲੀ ਖੋਲ ਬਰਾਮਦ ਕੀਤਾ ਹੈ।

ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸ਼ਿਕਾਇਤਕਰਤਾ ਦਮਨਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸਦੇ ਚਾਚਾ ਤੋਂ ਇੱਕ ਔਰਤ ਨੇ ਮਕਾਨ ਖ਼ਰੀਦਿਆ ਸੀ।

ਉਹ ਆਪਣੇ ਬੱਚੇ ਨਾਲ ਕਮਾਲਪੁਰਾ ਵਿੱਚ ਉਹਨਾਂ ਦੇ ਗੁਆਂਢ ਵਿੱਚ ਰਹਿਣ ਲੱਗ ਪਈ ਸੀ। ਦਮਨਪ੍ਰੀਤ ਅਨੁਸਾਰ, ਮੁਲਜ਼ਮ ਗੁਰਪ੍ਰੀਤ ਸਿੰਘ ਅਕਸਰ ਉਹਨਾਂ ਦੇ ਘਰ ਆਉਂਦਾ-ਜਾਂਦਾ ਸੀ, ਜਿਸਨੂੰ ਦਮਨਪ੍ਰੀਤ ਸਿੰਘ ਅਤੇ ਉਸਦੇ ਪਰਿਵਾਰ ਨੇ ਰੋਕ ਦਿੱਤਾ ਸੀ। ਥਾਣਾ ਹਠੂਰ ਦੇ ਏ.ਐਸ.ਆਈ. ਸੁਲਖਣ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਪਹਿਲਾਂ ਵੀ ਔਰਤ ਦੇ ਘਰ ਆਉਣ ਤੋਂ ਰੋਕਿਆ ਗਿਆ ਸੀ। ਪੁਲਿਸ ਅਨੁਸਾਰ, ਇਸੇ ਰੰਜਿਸ਼ ਕਾਰਨ ਮੁਲਜ਼ਮ ਨੇ ਦਮਨਪ੍ਰੀਤ 'ਤੇ ਗੋਲੀ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੇ ਕਬਜ਼ੇ ਤੋਂ ਲਾਇਸੰਸੀ ਰੀਵਾਲਵਰ, 5 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਖੋਲ ਬਰਾਮਦ ਹੋਇਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Bullets Fired On A Person Feeding The Pigeons Online News Today Live


Popular Posts
Just Now