Anil Ambani 'ਤੇ ED ਦਾ ਵੱਡਾ ਐਕਸ਼ਨ , ਜਾਣੋ ਪੂਰਾ ਮਾਮਲਾ
July 24, 2025
ਨਵੀਂ ਦਿੱਲੀ , 24 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) : ਅਨਿਲ ਅੰਬਾਨੀ ਇਕ ਨਵੀਂ ਮੁਸੀਬਤ ਵਿਚ ਫਸ ਗਏ ਹਨ। ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਅਨਿਲ ਅੰਬਾਨੀ ਸਮੂਹ ਦੀਆਂ ਕੰਪਨੀਆਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ED ਨੇ ਯੈੱਸ ਬੈਂਕ 'ਤੇ ਵੀ ਛਾਪੇਮਾਰੀ ਕੀਤੀ ਹੈ।
ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਮੁੰਬਈ ਅਤੇ ਦਿੱਲੀ ਵਿਚ 50 ਕੰਪਨੀਆਂ ਦੇ 35 ਤੋਂ ਵੱਧ ਅਹਾਤਿਆਂ ਅਤੇ ਲਗਭਗ 25 ਵਿਅਕਤੀਆਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਉਹ 2017 ਅਤੇ 2019 ਦੇ ਵਿਚਕਾਰ ਯੈੱਸ ਬੈਂਕ ਤੋਂ ਲਗਭਗ 3,000 ਕਰੋੜ ਰੁਪਏ ਦੇ ਗ਼ੈਰ-ਕਾਨੂੰਨੀ ਕਰਜ਼ੇ ਨੂੰ ਡਾਇਵਰਸ਼ਨ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਹਨ।
Read More : ਦਿੱਲੀ ਦੇ ਸਕੂਲਾਂ ਨੂੰ ਫਿਰ ਮਿਲੀ ਬੰ.ਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਜੁਟੀ ਪੁਲਿਸ
Powered by Froala Editor
Big Action By ED On Anil Ambani Know The Full Case
Recommended News
Popular Posts
Just Now