October 29, 2024

Admin / Educaton
ਲਾਈਵ ਪੰਜਾਬੀ ਟੀਵੀ ਬਿਊਰੋ : ਸੂਬੇ ਵਿਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ। 1 ਨਵੰਬਰ ਤੋਂ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਅਜਿਹੇ ਹਨ ਜਿਨ੍ਹਾਂ ’ਤੇ ਉਪਰੋਕਤ ਹੁਕਮ ਲਾਗੂ ਹੋਣਗੇ। ਪੰਜਾਬ ਵਿਚ ਸਕੂਲਾਂ ਦਾ ਸਮਾਂ ਇਕ ਸੈਸ਼ਨ ਵਿਚ 3 ਵਾਰ ਬਦਲਦਾ ਹੈ।
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਜਦਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।
School Timings Changed Due To Changing Weather In Punjab