December 6, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਲੁਧਿਆਣਾ ਦੇ ਸਮਰਾਲਾ ਥਾਣੇ ਵਿੱਚ ਤਾਇਨਾਤ ਐਸਐਚਓ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਐਸਐਚਓ ਇਨੋਵਾ ਕਾਰ ਵਿਚ ਸਫ਼ਰ ਕਰ ਰਿਹਾ ਸੀ। ਐੱਸਐੱਚਓ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰ ਰਸਤੇ ਵਿਚ ਅਚਾਨਕ ਉਸ ਦੀ ਕਾਰ ਇੱਕ ਚੱਲਦੇ ਟਰੱਕ ਹੇਠ ਆ ਗਈ। ਹਾਦਸੇ ਤੋਂ ਤੁਰੰਤ ਬਾਅਦ ਕਾਰ ਦੀ ਅਗਲੀ ਸੀਟ ਦੇ ਏਅਰਬੈਗ ਖੁੱਲ੍ਹ ਗਏ। ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਐਸਐਚਓ ਨੂੰ ਕਾਰ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਮੁਤਾਬਕ ਐੱਸਐੱਚਓ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਐਸਐਚਓ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ। ਮ੍ਰਿਤਕ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ। ਜਦੋਂ ਮ੍ਰਿਤਕ ਆਪਣੀ ਇਨੋਵਾ ਕਾਰ 'ਚ ਅਮਲੋਹ ਤੋਂ ਭੱਦਲ ਸੂਆ ਰੋਡ 'ਤੇ ਪਹੁੰਚਿਆ ਤਾਂ ਥੋੜ੍ਹਾ ਅੱਗੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿੱਚ ਉਸਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਮੌਕੇ 'ਤੇ ਪਹੁੰਚੀ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੁਲਸ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦੇਵੇਗੀ।
Ludhiana SHO Returning From A Wedding Function Dies On The Spot