Baba Bakala Sahib : ਵਿਦੇਸ਼ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ
March 22, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਹੀ ਹੁਣ ਤਾਜ਼ਾ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ। ਜਿੱਥੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ।
ਇਕਬਾਲ ਸਿੰਘ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਸਠਿਆਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦਾ 4 ਸਾਲ ਦਾ ਬੇਟਾ ਹੈ। ਬੇਟੇ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਦੁਬਈ ਦੇ ਸ਼ਾਰਜਾਹ ਸ਼ਹਿਰ 'ਚ ਕੰਮ ਕਰਦਾ ਸੀ। ਪਰ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਸ ਦੀ ਮੌਤ ਹੋ ਗਈ।
Another Punjabi Youth Dies On Foreign Soil Family In Shock
Comments
Recommended News
Popular Posts
Just Now