ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
10ਵੀਂ ਅਤੇ 12ਵੀਂ ਦੇ ਬੋਰਡ ਨਤੀਜੇ ਜਲਦ ਹੋਣਗੇ ਜਾਰੀ
May 8, 2025
Https-livepunjabitv-com-control-
MOHALI

ਇਮਤਿਹਾਨ ਜ਼ਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੇ ਹਨ। ਜਦੋ ਵੀ ਕਿਸੇ ਕੰਮ ਵਿੱਚ ਸਖ਼ਤ ਮਿਹਨਤ ਕੀਤੀ ਹੋਵੇ ਤਾਂ ਉਸ ਦੇ ਨਤੀਜੇ ਦਾ ਇੰਤਜ਼ਾਰ ਤਾਂ ਹੁੰਦਾ ਹੀ ਹੈ । ਦੱਸ ਦਿੰਦੇ ਹਾਂ ਕੇ ਇਸੇ ਤਰ੍ਹਾਂ ਹੀ ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਜਾ ਰਿਹਾ ਹੈ।

ਦਸਵੀਂ ਜਮਾਤ ਦੇ ਨਤੀਜੇ ਮਈ ਦੇ ਦੂਜੇ ਹਫ਼ਤੇ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ ਦੱਸੀ ਜਾ ਰਹੀ ਹੈ। ਜਦੋਂ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਵੀ ਮਈ ਦੇ ਦੂਜੇ ਹਫ਼ਤੇ ਤੱਕ ਜਾਰੀ ਕੀਤੇ ਜਾ ਸਕਦੇ ਹਨ। ਹਾਲਾਂਕਿ, ਨਤੀਜੇ ਕਦੋਂ ਜਾਰੀ ਕੀਤੇ ਜਾਣਗੇ, ਇਸਦੀ ਤਰੀਕ ਦਾ ਐਲਾਨ ਅਜੇ ਬਾਕੀ ਹੈ । ਇਸ ਸਾਲ ਬੋਰਡ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਅਤੇ 19 ਫ਼ਰਵਰੀ ਤੋਂ 4 ਅਪ੍ਰੈਲ ਤੱਕ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਈਆਂ ਸਨ।

ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਜਾਣਗੇ ਨਤੀਜੇ :

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਇਸ ਤਰ੍ਹਾਂ ਵੇਖ ਸਕਦੇ ਹੋ ਨਤੀਜੇ :

ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।

ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।

ਇਸ ਤੋਂ ਬਾਅਦ 10ਵੀਂ ਜਮਾਤ ਜਾਂ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ

ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।

ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਜਾ ਰਿਹਾ ਹੈ।


Https livepunjabitv com control add posts php

local advertisement banners
Comments


Recommended News
Popular Posts
Just Now