February 13, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਹਰ ਸਾਲ ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਨੌਜਵਾਨ ਸੁਨਹਿਰੀ ਭਵਿੱਖ ਦੀ ਆਸ ਨਾਲ ਵਿਦੇਸ਼ ਜਾਂਦੇ ਹਨ। ਇਸ ਦੇ ਨਾਲ ਹੀ ਕਈ ਪੰਜਾਬੀ ਨੌਜਵਾਨ ਜ਼ਿੰਦਗੀ ਲਈ ਸੰਘਰਸ਼ ਕਰਦੇ ਹੋਏ ਮੌਤ ਦੇ ਜਾਲ ਵਿਚ ਫਸ ਜਾਂਦੇ ਹਨ।
ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (21) ਪੁੱਤਰ ਲਿਵਤਾਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੰਗਰੂਰ ਦੇ ਪਿੰਡ ਖੇੜੀ ਖੁਰਦ ਦਾ ਰਹਿਣ ਵਾਲਾ ਸੀ।
ਮ੍ਰਿਤਕ ਨੌਜਵਾਨ 19 ਫਰਵਰੀ 2024 ਨੂੰ ਕੈਨੇਡਾ ਪੜ੍ਹਨ ਗਿਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਬੀਤੇ ਦਿਨ ਘਰੇਲੂ ਸਾਮਾਨ ਖਰੀਦਣ ਲਈ ਘਰੋਂ ਨਿਕਲਿਆ ਸੀ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਦੋਵੇਂ ਭੈਣਾਂ ਵੀ ਕੈਨੇਡਾ ਵਿਚ ਹਨ ਅਤੇ ਮ੍ਰਿਤਕ ਦਵਿੰਦਰ ਸਿੰਘ ਦੇ ਮਾਤਾ-ਪਿਤਾ ਵੀ ਕੁਝ ਸਮਾਂ ਪਹਿਲਾਂ ਆਪਣੇ ਬੱਚਿਆਂ ਨਾਲ ਕੈਨੇਡਾ ਗਏ ਹੋਏ ਸਨ।
Punjabi Dead Canada Punjabi Youth Dies In Road Accident In Canada The Deceased Was The Only Brother Of Two Sisters
