August 24, 2024
Admin / Entertainment
ਐਂਟਰਟੇਨਮੈਂਟ ਡੈਸਕ : ਮਸ਼ਹੂਰ ਬੰਗਾਲੀ ਅਦਾਕਾਰਾ ਪਾਇਲ ਮੁਖਰਜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਅਪਲੋਡ ਕੀਤੀ ਹੈ ਜਿਸ ਵਿਚ ਇਕ ਮੋਟਰਸਾਈਕਲ ਸਵਾਰ 'ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ। ਪਾਇਲ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਕਾਰ ਚਲਾਉਂਦੇ ਸਮੇਂ ਉਸ ਨਾਲ ਛੇੜਛਾੜ ਕੀਤੀ ਗਈ।
ਜਾਣਕਾਰੀ ਅਨੁਸਾਰ ਸਾਊਥ ਅਦਾਕਾਰਾ Payal Mukherjee ਦੀ ਕਾਰ ਕੋਲਕਾਤਾ ਦੇ ਭੀੜ-ਭੜੱਕੇ ਵਾਲੇ ਇਲਾਕੇ 'ਚ ਬਾਈਕ ਨਾਲ ਹਾਦਸਾਗ੍ਰਸਤ ਹੋ ਗਈ। ਇਸ ਕਾਰਨ ਬਾਈਕ ਸਵਾਰ ਨੇ ਪਹਿਲਾਂ ਪਾਇਲ ਨੂੰ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ, ਜਦੋਂ ਉਹ ਬਾਹਰ ਨਹੀਂ ਆਈ ਤਾਂ ਉਸ ਨੇ ਪਾਇਲ ਦੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ।
ਪਾਇਲ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਲਾਈਵ ਕੀਤਾ ਹੈ। Payal ਨੇ ਦੱਸਿਆ ਕਿ ਉਸ ਦੀ ਕਾਰ ਨੇ ਸਾਈਕਲ ਨੂੰ ਹੀ ਛੂਹਿਆ ਸੀ। ਪਾਇਲ ਨੇ ਵੀਡੀਓ 'ਚ ਟੁੱਟਿਆ ਹੋਇਆ ਸ਼ੀਸ਼ਾ ਵੀ ਦਿਖਾਇਆ।
ਪਾਇਲ ਨੇ ਸ਼ਹਿਰ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਾਏ ਹਨ। ਪਾਇਲ ਨੇ ਕਿਹਾ ਕਿ ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਵੀ ਔਰਤਾਂ ਸੁਰੱਖਿਅਤ ਨਹੀਂ ਹਨ, ਜਦਕਿ ਔਰਤਾਂ ਦੀ ਸੁਰੱਖਿਆ ਦੇ ਨਾਂ 'ਤੇ ਸ਼ਹਿਰ 'ਚ ਰੈਲੀਆਂ ਕੱਢੀਆਂ ਜਾਂਦੀਆਂ ਹਨ |
Payal Mukherjee Girls In India Are Not Safe Now This Actress Was Molested The Video Is Viral