September 30, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਲੰਬੇ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ। ਫਿਲਮ ਦੀ ਰਿਲੀਜ਼ ਨੂੰ ਲੈ ਕੇ ਅੱਜ ਬੰਬੇ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ, ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਬਾਂਬੇ ਹਾਈ ਕੋਰਟ ਨੂੰ ਦੱਸਿਆ ਕਿ ਕੰਗਨਾ ਰਣੌਤ, ਜੋ ਫਿਲਮ 'ਐਮਰਜੈਂਸੀ' ਦੀ ਸਹਿ-ਨਿਰਮਾਤਾ ਹੈ, ਬੋਰਡ ਦੁਆਰਾ ਸੁਝਾਏ ਗਏ ਕੱਟ ਲਈ ਸਹਿਮਤ ਹੋ ਗਈ ਹੈ।
ਬਾਰ ਐਂਡ ਬੈਂਚ ਦੀ ਰਿਪੋਰਟ ਮੁਤਾਬਕ ਸੀਬੀਐੱਫਸੀ ਦੀ ਨੁਮਾਇੰਦਗੀ ਕਰ ਰਹੇ ਵਕੀਲ ਅਭਿਨਵ ਚੰਦਰਚੂੜ ਨੇ ਜਸਟਿਸ ਬੀਪੀ ਕੋਲਾਬਾਵਾਲਾ ਤੇ ਫਿਰਦੋਸ਼ ਪੂਨੀਵਾਲਾ ਦੀ ਬੈਂਚ ਅੱਗੇ ਇਹ ਦਲੀਲ ਦਿੱਤੀ।
ਫਿਲਮ ਲਈ ਸੈਂਸਰ ਸਰਟੀਫਿਕੇਟ ਜਾਰੀ ਕਰਨ ਦੀ ਕੀਤੀ ਗਈ ਸੀ ਮੰਗ
ਹਾਈਕੋਰਟ ਫਿਲਮ ਦੇ ਸਹਿ-ਨਿਰਮਾਤਾ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ 'ਚ ਫਿਲਮ ਲਈ ਸੈਂਸਰ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਇਹ ਪਟੀਸ਼ਨ ਇਕ ਵਿਵਾਦ ਤੋਂ ਬਾਅਦ ਦਾਇਰ ਕੀਤੀ ਗਈ ਸੀ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਫਿਲਮ ਸਿੱਖ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀ ਹੈ। ਰਿਪੋਰਟ ਮੁਤਾਬਕ ਪੇਸ਼ ਹੋਏ ਸੀਨੀਅਰ ਵਕੀਲ ਸ਼ਰਨ ਜਗਤਿਆਨੀ ਨੇ ਬੈਂਚ ਨੂੰ ਦੱਸਿਆ ਕਿ ਰਣੌਤ ਨੇ ਸੀਬੀਐਫਸੀ ਨਾਲ ਮੀਟਿੰਗ ਕੀਤੀ ਸੀ ਅਤੇ ਫ਼ਿਲਮ ਵਿਚ ਕੁਝ ਕਟੌਤੀਆਂ ਬਾਰੇ ਸੁਝਾਵਾਂ ਲਈ ਸਹਿਮਤੀ ਪ੍ਰਗਟਾਈ ਸੀ।
Emergency May Get Green Signal Kangana Ranaut Agrees To CBFC s Suggestion