March 15, 2023
![Film-actor-Sameer-Khakkar-said-g Film-actor-Sameer-Khakkar-said-g](https://livepunjabitv.com/control/media/2023-03-sameer-khakhar-passed-away-98647611.jpg)
LPTV / Chandigarh
ਮਸ਼ਹੂਰ ਟੀਵੀ ਅਤੇ ਫਿਲਮ ਅਦਾਕਾਰ ਸਮੀਰ ਖੱਕੜ ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਸਮੀਰ ਖੱਕੜ 80 ਦੇ ਦਹਾਕੇ ਵਿੱਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ ਨੁੱਕੜ (1986) ਵਿੱਚ 'ਖੋਪੜੀ', (ਇੱਕ ਸ਼ਰਾਬੀ) ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। ਸਮੀਰ ਖੱਕੜ ਦੇ ਭਰਾ ਗਣੇਸ਼ ਖੱਕੜ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸਮੀਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਸਮੀਰ ਖੱਕੜ ਦੇ ਭਰਾ ਗਣੇਸ਼ ਖੱਕੜ ਨੇ ਵੀ ਅਦਾਕਾਰ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੀਰ ਖੱਕੜ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ। ਕੱਲ੍ਹ ਬਾਅਦ ਦੁਪਹਿਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ’ਤੇ ਬੋਰੀਵਲੀ ਦੇ ਐਮਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ। ਬਾਅਦ ਵਿੱਚ ਕਈ ਅੰਗ ਫੇਲ੍ਹ ਹੋਣ ਕਾਰਨ ਅੱਜ ਤੜਕੇ 4.30 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਬੋਰੀਵਲੀ ਵਿੱਚ ਬਾਭਾਈ ਨਾਕਾ ਸ਼ਮਸ਼ਾਨਘਾਟ ਕੀਤਾ ਜਾਵੇਗਾ।
Film actor Sameer Khakkar said goodbye at the age of 71
![The Social 24 ad banner image The Social 24 ad banner image](/control/mediao/1710590663.jpg)