Bollywood ਦੇ ਮਸ਼ਹੂਰ ਐਕਟਰ Govinda ਦੇ ਗੋਡੇ 'ਚ ਲੱਗੀ ਗੋਲੀ, ICU 'ਚ ਦਾਖਲ
September 30, 2024

Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਬਾਲੀਵੁੱਡ ਦੇ ਮਸ਼ਹੂਰ ਐਕਟਰ ਗੋਵਿੰਦਾ ਇਕ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਰਿਪੋਰਟਾਂ ਮੁਤਾਬਕ ਗੋਵਿੰਦਾ ਨੂੰ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਗਲਤੀ ਨਾਲ ਉਸਦੇ ਗੋਡੇ ਵਿਚ ਗੋਲੀ ਲੱਗ ਗਈ। ਇਸ ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿਚ ਗੋਵਿੰਦਾ ਨੂੰ ਆਈਸੀਯੂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਹਾਲਤ 'ਤੇ ਨਜ਼ਰ ਰੱਖ ਰਹੀ ਹੈ ਅਤੇ ਲੋੜੀਂਦਾ ਇਲਾਜ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਦੇ ਲੋਕਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕੀਤੀ ਹੈ।
Famous Bollywood Actor Govinda Shot In The Knee
Comments
Recommended News
Popular Posts
Just Now