June 12, 2025

ਬਠਿੰਡਾ,12ਜੂਨ 2025: ਬੀਤੀ ਦੇਰ ਰਾਤ ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੀ ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਪਾਰਕਿੰਗ 'ਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ। ਇਸ ਮਗਰੋਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮੁੱਢਲੇ ਹਾਲਾਤਾਂ ਤੋਂ ਕਮਲ ਕੌਰ ਦਾ ਕਤਲ ਕੀਤਾ ਲੱਗਦਾ ਹੈ।
Read More : ਲੰਡਨ 'ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਗੱਡੀ ਦੀ ਹੋਈ ਭੰਨ ਤੋੜ ,ਕੀਮਤੀ ਸਮਾਨ ਹੋਇਆ ਚੋਰੀ
Social Media Star Bhabi Kamal Kaur Was Found In A Parked Car