ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ   
ਜਲੰਧਰ ‘ਚ ਦਿਨ-ਦਿਹਾੜੇ ਬੈਂਕ ਲੁੱਟ—ਸਕੂਟਰੀ ਸਵਾਰਾਂ ਨੇ ਪਿਸਤੌਲ ਦੀ ਨੋਕ ‘ਤੇ ਵਾਰਦਾਤ ਕੀਤੀ
April 6, 2026
Bank-robbery-in-

ਜਲੰਧਰ ‘ਚ ਦਿਨ-ਦਿਹਾੜੇ ਬੈਂਕ ਲੁੱਟ—ਸਕੂਟਰੀ ਸਵਾਰਾਂ ਨੇ ਪਿਸਤੌਲ ਦੀ ਨੋਕ ‘ਤੇ ਵਾਰਦਾਤ ਕੀਤੀ

ਮਹਾਨਗਰ ਜਲੰਧਰ ‘ਚ ਦਿਨ-ਦਿਹਾੜੇ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰੇ ਪਿਸਤੌਲ ਦੀ ਨੋਕ ‘ਤੇ ਮਹਿਲਾ ਕੈਸ਼ੀਅਰ ਤੋਂ ਕੈਸ਼ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਦੋ ਲੁਟੇਰੇ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਜਲੰਧਰ ਦੇ ਕੁਕੀ ਟਾਬ ਨੇੜੇ ਬੈਂਕ ਇਨਕਲੇਵ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਲੁਟੇਰੇ ਦਾਖਲ ਹੋਏ। ਰਿਪੋਰਟਾਂ ਮੁਤਾਬਕ ਦੋਵੇਂ ਲੁਟੇਰੇ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸਨ। ਉਹ ਹਥਿਆਰਾਂ ਨਾਲ ਬੈਂਕ ਵਿਚ ਦਾਖਲ ਹੋਏ। ਇਸ ਘਟਨਾ ਨਾਲ ਬੈਂਕ ਕਰਮਚਾਰੀਆਂ ਵਿੱਚ ਦਹਿਸ਼ਤ ਫੈਲ ਗਈ। ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਕੈਸ਼ੀਅਰ ਤੋਂ ਨਕਦੀ ਖੋਹ ਲਈ ਅਤੇ ਮੌਕੇ ਤੋਂ ਭੱਜ ਗਏ।


ਬੈਂਕ ਕਰਮਚਾਰੀਆਂ ਮੁਤਾਬਕ ਦੋ ਲੁਟੇਰੇ ਦੁਪਹਿਰ2:30 ਵਜੇ ਪਿਸਤੌਲਾਂ ਨਾਲ ਲੈਸ ਹੋ ਕੇ ਬੈਂਕ ਵਿਚ ਵੜੇ। ਇਹ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਬੈਂਕ ਕਰਮਚਾਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਵੇਰਵੇ ਦਿੰਦੇ ਹੋਏ ਡੀਸੀਪੀ ਢਿੱਲੋਂ ਨੇ ਦੱਸਿਆ ਕਿ ਦੁਪਹਿਰ2:30 ਵਜੇ, ਇੱਕ ਲੁਟੇਰਾ ਕੈਸ਼ੀਅਰ ਕੋਲ ਆਇਆ ਅਤੇ ਸਾਰੀ ਨਕਦੀ ਦੀ ਮੰਗਣ ਲੱਗਾ। ਕੈਸ਼ੀਅਰ ਪਹਿਲਾਂ ਪੈਸੇ ਦੇਣ ਨੂੰ ਲੈ ਕੇ ਟਾਲਣ ਦੀ ਕੋਸ਼ਿਸ਼ ਕਰਦੀ ਰਹੀ। ਜਿਸ ‘ਤੇ ਕੈਸ਼ ਨਾ ਦੇਣ ‘ਤੇ ਲੁਟੇਰਾ ਪਿਸਤੌਲ ਕੱਢਦਾ ਤੇ ਮਾਰਨ ਦੀ ਧਮਕੀ ਦਿੰਦਾ। ਫਿਰ ਕਾਊਂਟਰ ‘ਤੇ ਰੱਖਿਆ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਿਆ। ਇਸ ਦੌਰਾਨ ਦੂਜਾ ਲੁਟੇਰਾ ਬਾਹਰ ਨਿਗਰਾਨੀ ਕਰ ਰਿਹਾ ਸੀ। ਦੋਵੇਂ ਲੁਟੇਰਿਆਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਡੀਸੀਪੀ ਨੇ ਕਿਹਾ ਕਿ ਸਟਾਫ ਵੱਲੋਂ ਨਕਦੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Bank robbery in

local advertisement banners
Comments


Recommended News
Popular Posts
Just Now