ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
ਪ੍ਰਤਾਪ ਬਾਜਵਾ ਦੇ ਬਿਆਨਾਂ ’ਤੇ ਕੈਬਨਿਟ ਮੰਤਰੀ ਹਰਪਾਲ ਚੀਮਾ 'ਤੇ ਅਮਨ ਅਰੋੜਾ ਖ਼ਿਲਾਫ਼ ਕੀਤੀ ਗਈ FIR ਦਰਜ
July 11, 2025
An-FIR-Has-Been-Registered-Again

ਚੰਡੀਗੜ੍ਹ ,11ਜੁਲਾਈ 2025 :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਿਸ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸਨੂੰ ਚਲਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕੀਤਾ ਹੈ। ਬਾਜਵਾ ਨੇ ਕਿਹਾ ਕਿ ਚੰਡੀਗੜ੍ਹ ਸਾਈਬਰ ਸੈੱਲ ਨੇ ਦੋਵਾਂ ਕੈਬਨਿਟ ਮੰਤਰੀਆਂ ਵਿਰੁੱਧ ਧਾਰਾ 336/4 ਭਾਰਤੀ ਨਿਆਂ ਸੰਹਿਤਾ 356 ਅਤੇ ਬੀਐਨਐਸ 61/2 ਤਹਿਤ ਮਾਮਲਾ ਦਰਜ ਕੀਤਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਆਰੋਪ ਲਗਾਇਆ ਸੀ ਕਿ ‘ਆਪ’ ਆਗੂਆਂ ਅਤੇ ਉਨ੍ਹਾਂ ਦੇ “ਕਾਰਕੁਨਾਂ ” ਨੇ ਉਨ੍ਹਾਂ ਦੀ ਵੀਡੀਓ ਨੂੰ ਗਲਤ ਸੰਦਰਭ ਵਿੱਚ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ। ਉਨ੍ਹਾਂ ਦੱਸਿਆ ਕਿ ਉਹ ਵਿਰੋਧੀ ਧਿਰ ਦੇ ਆਗੂ ਹੋਣ ਦੇ ਨਾਤੇ ਸੰਵਿਧਾਨਕ ਅਹੁਦੇ ’ਤੇ ਹਨ ਅਤੇ ਪੱਤਰਕਾਰਾਂ ਨੂੰ ਉਨ੍ਹਾਂ ਵਲੋਂ ਦਿੱਤੇ ਗਏ ਬਿਆਨਾਂ ਵਾਲੀ ਵੀਡੀਓ ਵਿਚ ਹੇਰਾ ਫੇਰੀ ਕਰ ਜਾਅਲਸਾਜ਼ੀ ਕੀਤੀ ਗਈ ਹੈ।

ਪ੍ਰਤਾਪ ਸਿੰਘ ਬਾਜਵਾ ਨੇ 7 ਜੁਲਾਈ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਬਾਜਵਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਧਾਇਕ ਗਨੀਵ ਕੌਰ ਮਜੀਠੀਆ ਦੀ ਸਰਕਾਰੀ ਰਿਹਾਇਸ਼ 'ਤੇ ਵਿਜੀਲੈਂਸ ਵੱਲੋਂ ਮਾਰੇ ਗਏ ਛਾਪੇ ਸਬੰਧੀ ਬਿਆਨ ਦਿੱਤਾ ਸੀ। ਉਕਤ 'ਆਪ' ਆਗੂਆਂ ਨੇ ਗਨੀਵ ਕੌਰ ਦਾ ਨਾਮ ਐਡਿਟ ਕੀਤਾ ਸੀ। ਉਨ੍ਹਾਂ ਲਿਖਿਆ ਸੀ ਕਿ ਉਕਤ ਆਗੂਆਂ ਨੇ ਗਨੀਵ ਕੌਰ ਦਾ ਨਾਮ ਐਡਿਟ ਕੀਤਾ ਸੀ ਅਤੇ ਇਸ ਨੂੰ ਇਸ ਤਰ੍ਹਾਂ ਪੇਸ਼ ਕੀਤਾ ਸੀ ਜਿਵੇਂ ਮੈਂ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕੀਤਾ ਹੋਵੇ।

ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਇਸਨੂੰ ਆਪਣੇ ਐਕਸ-ਅਕਾਊਂਟ 'ਤੇ ਪੋਸਟ ਕੀਤਾ ਸੀ। ਜਦੋਂ ਕਿ ਮੇਰੇ ਵੱਲੋਂ 25 ਜੂਨ ਨੂੰ ਬਣਾਈ ਗਈ ਵੀਡੀਓ 3.13 ਮਿੰਟ ਦੀ ਹੈ, ਜੋ ਕਿ ਮੇਰੇ ਐਕਸ-ਅਕਾਊਂਟ 'ਤੇ ਹੈ। ਜਿਸ ਵਿੱਚ ਮੈਂ ਗਨੀਵ ਕੌਰ ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ ਦੇ ਤਰੀਕੇ 'ਤੇ ਸਵਾਲ ਉਠਾਏ ਸਨ। ਇਸ ਲਈ ਉਕਤ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ।

ਬਾਜਵਾ ਨੇ ਇਲਜ਼ਾਮ ਲਗਾਇਆ ਕਿ ਇਹ ਸਭ ਉਨ੍ਹਾਂ ਦੀ ਰਾਜਨੀਤਿਕ ਛਵੀ ਅਤੇ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਨੂੰ ਇਸ ਤਰੀਕੇ ਨਾਲ ਐਡਿਟ ਅਤੇ ਪ੍ਰਸਾਰਿਤ ਕੀਤਾ ਗਿਆ ਹੈ ਤਾਂ ਜੋ ਜਨਤਾ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਵੀਡੀਓ ਦੀ ਅਸਲ ਕਾਪੀ ਅਤੇ ਛੇੜਛਾੜ ਕੀਤੀ ਗਈ ਵੀਡੀਓ ਦੀ ਕਾਪੀ ਸ਼ਿਕਾਇਤ ਦੇ ਨਾਲ ਇੱਕ ਪੈੱਨ ਡਰਾਈਵ ਵਿੱਚ ਨੱਥੀ ਕੀਤੀ ਹੈ। ਚੰਡੀਗੜ੍ਹ ਸਾਈਬਰ ਸੈੱਲ ਨੇ ਬਾਜਵਾ ਦੀ ਸ਼ਿਕਾਇਤ 'ਤੇ ਅਮਨ ਅਰੋੜਾ ਅਤੇ ਹਰਪਾਲ ਚੀਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Read More : ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਮਜੀਠੀਆ












An FIR Has Been Registered Against Cabinet Minister Harpal Cheema Based On The Statements Of Pratap Bajwa

local advertisement banners
Comments


Recommended News
Popular Posts
Just Now