October 24, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਸੜਕ ਹਾਦਸੇ ਵਿਚ ਫਿਲਮ ਨਿਰਮਾਤਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਕਾਰ ਨੇ ਮਸ਼ਹੂਰ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਸੂਤਰਾਂ ਅਨੁਸਾਰ ਜਦੋਂ ਉਹ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ ਤਾਂ ਉਕਤ ਹਾਦਸਾ ਪਿੰਡ ਖਾਨਪੁਰ ਕੋਲ ਵਾਪਰਿਆ। ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਐਕਟਿਵਾ ਸਵਾਰ ਨੂੰ ਕੁਚਲਦੀ ਹੋਈ ਪਲਟ ਗਈ ਅਤੇ ਨੇੜੇ ਦੀ ਦੁਕਾਨ ਦੇ ਸ਼ਟਰ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਹਾਦਸੇ ਵਾਲੀ ਥਾਂ 'ਤੇ ਇਕੱਠੇ ਹੋ ਕੇ ਕਾਰ ਚਾਲਕ ਨੂੰ ਖਰੜ ਪੁਲਿਸ ਹਵਾਲੇ ਕਰ ਦਿੱਤਾ। ਉਨ੍ਹਾਂ ਨੇ ਤੁਰੰਤ ਨਰੇਸ਼ ਸਿੰਗਲਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਗੱਡੀ ਦੇ ਥੱਲਿਓਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ।
The Death Of A Famous Film Producer In A Road Accident