ਬਠਿੰਡਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਖੂਨੀ ਮੁਕਾਬਲਾ: ਮੱਛੀ ਮਾਰਕੀਟ ਨੇੜੇ ਐਨਕਾਊਂਟਰ, ਇੱਕ ਦੇ ਲੱਗੀ ਗੋਲੀ, 5 ਕਾਬੂ    ਅਮਰੀਕਾ ਤੋਂ ਮੰਦਭਾਗੀ ਖ਼ਬਰ: ਗੁਰਦਾਸਪੁਰ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ    ਬੰਗਲਾਦੇਸ਼ 'ਚ ਤਾਰਿਕ ਰਹਿਮਾਨ ਅੱਜ ਲੈਣਗੇ ਪ੍ਰਧਾਨ ਮੰਤਰੀ ਵਜੋਂ ਸਹੁੰ    ਫਗਵਾੜਾ ਦੀ ਯੂਨੀਵਰਸਿਟੀ 'ਚ ਵਿਦਿਆਰਥੀ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ    Punjab News : ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਦਾ 'ਯੈਲੋ ਅਲਰਟ': ਅੱਜ ਤੋਂ ਚੱਲਣਗੀਆਂ ਤੇਜ਼ ਹਵਾਵਾਂ, ਬਾਰਿਸ਼ ਤੇ ਤੂਫਾਨ ਦੀ ਚੇਤਾਵਨੀ    ਅਮਰੀਕਾ 'ਚ ਖੇਡ ਦੇ ਮੈਦਾਨ 'ਚ ਖੂਨੀ ਖੇਡ: ਹਾਕੀ ਮੈਚ ਦੌਰਾਨ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ ਸਣੇ 3 ਦੀ ਮੌਤ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਫ਼ਰਵਰੀ 2026)    ਵਿਆਹ ਦੀ ਰਿਸੈਪਸ਼ਨ 'ਚ ਚੱਲਿਆ ਕ੍ਰਿਕਟ ਦਾ ਜਾਦੂ: ਲਾੜਾ-ਲਾੜੀ ਨੇ ਵੱਡੀ ਸਕਰੀਨ 'ਤੇ ਦੇਖਿਆ ਭਾਰਤ-ਪਾਕਿਸਤਾਨ ਦਾ ਮੈਚ    PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ   
PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ
February 16, 2026
Important-News-For-PSEB-Students
Punjab

PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 17 ਫਰਵਰੀ ਯਾਨੀ ਕੱਲ੍ਹ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਦੱਸ ਦਈਏ ਕਿ ਪ੍ਰੀਖਿਆਵਾਂ ਦੀ ਸੁਚਾਰੂ ਨਿਗਰਾਨੀ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵਿਖੇ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ’ਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਹ ਟੀਮ ਪ੍ਰੀਖਿਆ ਕੇਂਦਰਾਂ ’ਚ ਅਮਲੇ ਨੂੰ ਪੇਸ਼ ਆਉਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਤੁਰੰਤ ਹੱਲ ਕਰੇਗੀ ਅਤੇ ਬੋਰਡ ਨਾਲ ਤਾਲਮੇਲ ਬਣਾਏ ਰੱਖੇਗੀ।

ਨਕਲ ਵਿਰੋਧੀ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉੱਡਣ ਦਸਤੇ (ਫਲਾਇੰਗ ਸਕੁਐਡ) ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ’ਚ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਪ੍ਰਾਇਮਰੀ), ਉਪ ਜ਼ਿਲਾ ਸਿੱਖਿਆ ਅਫ਼ਸਰ ਅਤੇ ਡਾਇਟ ਪ੍ਰਿੰਸੀਪਲ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲਾ ਦੇ ਸੀਨੀਅਰ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬਲਾਕਾਂ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਪ੍ਰੀਖਿਆ ਦੀ ਪਵਿੱਤਰਤਾ ਬਣੀ ਰਹੇ।

ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਰਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਣ ਦੇ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੇਂਦਰਾਂ ’ਤੇ ਪੀਣ ਵਾਲੇ ਸਾਫ਼ ਪਾਣੀ, ਸਫ਼ਾਈ ਅਤੇ ਬਿਜਲੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

Important News For PSEB Students Read

local advertisement banners
Comments


Recommended News
Popular Posts
Just Now