November 18, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਹਾਲ ਹੀ 'ਚ ਆਸਟ੍ਰੇਲੀਆ 'ਚ ਲਾਈਵ ਸ਼ੋਅ ਦੌਰਾਨ ਹੋਈ ਬਹਿਸ ਤੋਂ ਬਾਅਦ ਗੈਰੀ ਸੰਧੂ 'ਤੇ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ ਸੀ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਬਹੁਤ ਦੁਖੀ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।
ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਹਮਲਾ ਹੈ ਜਾਂ ਪ੍ਰਸ਼ੰਸਕਾਂ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਸ ਵੀਡੀਓ ਨੂੰ ਇਕ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਨਿਊ ਸਾਊਥ ਵੇਲਜ਼ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਅਜੇ ਤੱਕ ਕੋਈ ਬਿਆਨ ਦਿੱਤਾ ਹੈ।
Famous punjabi singer gary sandhu was attacked during a live show in australia