December 19, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਦਿਲਜੀਤ ਦੋਸਾਂਝ ਦਾ ਕੰਸਰਟ ਇਨ੍ਹੀਂ ਦਿਨੀਂ ਵਿਵਾਦਾਂ ਕਾਰਨ ਸੁਰਖੀਆਂ 'ਚ ਹੈ। ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿੱਚ ਬੱਚਿਆਂ ਨੂੰ ਸਟੇਜ 'ਤੇ ਨਾ ਬੁਲਾਉਣ ਲਈ ਨੋਟਿਸ ਜਾਰੀ ਕੀਤਾ ਹੈ।
ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਹੀਂ ਗਾਏ ਜਾਣੇ ਚਾਹੀਦੇ। ਨੋਟਿਸ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਿਤੀ 22.7.2019 ਦੇ ਹੁਕਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਦਿਲਜੀਤ ਦੁਸਾਂਝ ਨੂੰ ਇਹ ਨੋਟਿਸ ਪੰਡਿਤਰਾਓ ਧਰਨਵਰ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਹੈ। ਇਕ ਦਿਨ ਪਹਿਲਾਂ, ਮੁੰਬਈ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਵੀ ਇਕ ਨੋਟਿਸ ਜਾਰੀ ਕੀਤਾ ਸੀ ਕਿ ਦਿਲਜੀਤ ਦੋਸਾਂਝ ਦੇ ਲਾਈਵ ਸਟੇਜ 'ਤੇ ਕਿਸੇ ਨੂੰ ਵੀ ਸ਼ਰਾਬ ਅਤੇ ਗੁਟਕਾ ਦਾ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
Maharashtra Child Commission Issues Notice To Diljit Dosanjh Before Show In Mumbai