December 31, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ ਹੈ। ਬਾਵਾ ਦੇ ਮੈਨੇਜਰ ਮਲਕੀਤ ਸਿੰਘ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਮਗਰੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਵਿਚ ਕਿਹਾ ਗਿਆ ਕਿ ਰਣਜੀਤ ਬਾਵਾ ਨੂੰ ਪਹਿਲਾਂ ਵੀ ਦੋ ਮੈਸੇਜ ਆਏ ਸੀ। ਇੱਕ ਕੇਸ ਵਿੱਚ 1 ਕਰੋੜ ਰੁਪਏ ਅਤੇ ਦੂਜੇ ਵਿੱਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਕਿ ਜੇਕਰ ਉਸ ਨੇ ਫਿਰੌਤੀ ਦੀ ਰਕਮ ਨਾ ਅਦਾ ਕੀਤੀ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਇਸ ਸਬੰਧੀ ਮਲਕੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬਾਵਾ ਨੂੰ 14 ਨਵੰਬਰ ਨੂੰ ਉਸ ਦੇ ਮੋਹਾਲੀ ਸਥਿਤ ਘਰ 'ਤੇ ਵ੍ਹਟਸਐਪ ਕਾਲ ਆਈ, ਜਿਸ ਨੂੰ ਅਸੀਂ ਨਜ਼ਰ ਅੰਦਾਜ਼ ਕਰ ਦਿੱਤਾ। ਬਾਅਦ ਵਿੱਚ, ਉਸੇ ਨੰਬਰ ਤੋਂ ਇੱਕ ਆਡੀਓ ਸੰਦੇਸ਼ ਆਇਆ ਜਿਸ ਵਿੱਚ ਧਮਕੀ ਦਿੱਤੀ ਗਈ ਕਿ ਜੇਕਰ ਫਿਰੌਤੀ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਭਰੀ ਕਾਲ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
Now This Punjabi Singer Received A WhatsApp Call Demanded A Ransom Of 2 Crores Police Got Involved In The Investigation