February 10, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਹਿਤਪੁਰ ਪੁਲਿਸ ਨੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਵਜੋਂ ਹੋਈ ਹੈ।
ਇਹ ਹੈ ਮਾਮਲਾ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਵਦੀਪ ਨੇ ਦੱਸਿਆ ਕਿ ਦੋ ਭਰਾਵਾਂ ਅਰਸ਼ ਅਤੇ ਕਰਨ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਿੰਡ ਵਿੱਚ ਲਗਾਏ ਮਹਾਰਾਜ ਜੀ ਦੇ ਝੰਡੇ ਨੂੰ ਹੇਠਾਂ ਉਤਾਰ ਕੇ ਸੁੱਟ ਦਿੱਤਾ। ਜਦੋਂ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਸਮੁੱਚੇ ਰਵਿਦਾਸ ਭਾਈਚਾਰੇ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਪੁਲਸ ਤੋਂ ਦੋਵਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Jalandhar Sacrilege Before The Birth Anniversary Of Sri Guru Ravidass Ji Outraged People Demand Strict Action
