January 20, 2025
Entertainmentਲਾਈਵ ਪੰਜਾਬੀ ਟੀਵੀ ਬਿਊਰੋ : ਸਿੱਖ ਜਥੇਬੰਦੀਆਂ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਹਾਲ ਹੀ ਵਿਚ ਪੰਜਾਬ ਵਿੱਚ ਸਿੱਖ ਜਥੇਬੰਦੀਆਂ ਨੇ ਇਸ ਫਿਲਮ ਦੇ ਖਿਲਾਫ ਪ੍ਰਦਰਸ਼ਨ ਕਰਕੇ ਪੰਜਾਬ ਵਿਚ ਇਸ ਫਿਲਮ ਨੂੰ ਬੈਨ ਕਰਨ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਹੁਣ ਕੰਗਨਾ ਦੀ ਫਿਲਮ ਦਾ ਵਿਦੇਸ਼ਾਂ ਵਿਚ ਵੀ ਵਿਰੋਧ ਸ਼ੁਰੂ ਹੋ ਗਿਆ ਹੈ।
ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿਚ ਖਾਲਿਸਤਾਨੀ ਸਮਰਥਕਾਂ ਨੇ ਫਿਲਮ ਦਾ ਵਿਰੋਧ ਕੀਤਾ ਹੈ। ਜਾਣਕਾਰੀ ਮੁਤਾਬਕ ਸਟਾਰ ਸਿਟੀ ਵਿਊ ਸਿਨੇਮਾ ਹਾਲ 'ਚ ਇਕ ਫਿਲਮ ਦਾ ਸ਼ੋਅ ਚੱਲ ਰਿਹਾ ਸੀ, ਜਦੋਂ ਖਾਲਿਸਤਾਨੀ ਸਮਰਥਕ ਉਥੇ ਦਾਖਲ ਹੋ ਗਏ ਅਤੇ ਭਾਰਤ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।
ਖਾਲਿਸਤਾਨੀ ਸਮਰਥਕਾਂ ਨੇ ਫਿਲਮ ਦੀ ਸਕ੍ਰੀਨਿੰਗ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਸਿਨੇਮਾ ਹਾਲ ਵਿਚ ਤਣਾਅ ਵਾਲਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਉਥੋਂ ਜਾਣਾ ਪਿਆ।
ਫਿਲਮ 'ਤੇ ਪਾਬੰਦੀ ਲਗਾਉਣ ਦੀ ਸਰਕਾਰ ਦੀ ਜ਼ਿੰਮੇਵਾਰੀ
ਕਰੀਬ 4 ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਫਿਲਮ 'ਤੇ ਪਾਬੰਦੀ ਲਗਾਉਣ ਲਈ ਕਿਹਾ ਸੀ, ਜਿਸ 'ਚ ਕਿਹਾ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਜਗਤ 'ਚ ਰੋਸ ਅਤੇ ਗੁੱਸਾ ਪੈਦਾ ਹੋਵੇਗਾ। ਰਾਜ ਵਿੱਚ ਇਸ 'ਤੇ ਪਾਬੰਦੀ ਲਗਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਬੰਗਲਾਦੇਸ਼ 'ਚ ਹੋਈ ਬੈਨ
ਦੱਸਣਯੋਗ ਹੈ ਕਿ ਫਿਲਮ ਦੇ ਪਹਿਲੇ ਰਿਲੀਜ਼ ਹੋਏ ਟ੍ਰੇਲਰ 'ਚ ਪੰਜਾਬ 'ਚ ਅੱਤਵਾਦ ਦੇ ਦੌਰ ਦੇ ਨਾਲ-ਨਾਲ ਬੰਗਲਾਦੇਸ਼ ਦੀ ਆਜ਼ਾਦੀ ਦੇ ਦੌਰ ਨੂੰ ਵੀ ਦਿਖਾਇਆ ਗਿਆ ਸੀ। ਜਿਸ ਕਾਰਨ ਬੰਗਲਾਦੇਸ਼ ਵਿੱਚ ਇਸ ਫਿਲਮ ਨੂੰ ਬੈਨ ਕਰ ਦਿੱਤਾ ਗਿਆ ਹੈ। ਤਾਜ਼ਾ ਰਿਲੀਜ਼ ਹੋਏ ਟ੍ਰੇਲਰ ਵਿੱਚ ਅੱਤਵਾਦ, ਬਲੂ ਸਟਾਰ ਅਪਰੇਸ਼ਨ ਅਤੇ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਕੋਈ ਦ੍ਰਿਸ਼ ਨਹੀਂ ਦਿਖਾਇਆ ਗਿਆ।
After Punjab Kangana Ranaut s Film Emergency Protested In England Too Khalistani Supporters Raised Slogans