MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest    ਜੰਮੂ-ਕਸ਼ਮੀਰ : ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਹਾਦਸੇ ‘ਚ 10 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ    ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ    ਪੰਜਾਬ ’ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਉਮਰ ਕੈਦ ਤੱਕ ਸਜ਼ਾ    ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ    ਪੰਜਾਬ ਚੋਣਾਂ ਲਈ ਕਾਂਗਰਸ ਦੀ ਦਿੱਲੀ ’ਚ ਵੱਡੀ ਮੀਟਿੰਗ! ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮਿਲੇਗੀ ਟਿਕਟ    ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ   
ਕੈਨੇਡਾ 'ਚ ਮੋਗਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਸੋਗ
March 16, 2026
Moga-Youth-Shot-Dead-In-Canada-M
Punjab

ਕੈਨੇਡਾ 'ਚ ਮੋਗਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਸੋਗ

ਮੋਗਾ/ਓਟਾਵਾ: ਕੈਨੇਡਾ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੋਗਾ ਦੇ ਪਿੰਡ ਦੌਲਤਪੁਰਾ ਦੇ 32 ਸਾਲਾ ਦਵਿੰਦਰ ਸਿੰਘ ਦਾ ਹੈ, ਜਿਸ ਦਾ ਕੈਨੇਡਾ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦਵਿੰਦਰ ਚਾਰ ਸਾਲ ਪਹਿਲਾਂ ਬਿਜਲੀ ਵਿਭਾਗ ਦੀ ਸਰਕਾਰੀ ਨੌਕਰੀ ਛੱਡ ਕੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ।

ਟੈਕਸੀ ਚਲਾਉਂਦੇ ਸਮੇਂ ਹੋਇਆ ਹਮਲਾ

ਪਰਿਵਾਰ ਮੁਤਾਬਕ ਦਵਿੰਦਰ ਵੀਰਵਾਰ ਸ਼ਾਮ ਨੂੰ ਆਪਣੀ ਟੈਕਸੀ ਰਾਹੀਂ ਇੱਕ ਕੁੜੀ ਨੂੰ ਛੱਡਣ ਜਾ ਰਿਹਾ ਸੀ। ਉਸ ਕੁੜੀ ਦਾ ਪਿੱਛਾ ਕੁਝ ਬਦਮਾਸ਼ ਕਰ ਰਹੇ ਸਨ। ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਦਵਿੰਦਰ ਉਸ ਕੁੜੀ ਦੀ ਸਹਾਇਤਾ ਕਰ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਦਵਿੰਦਰ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਦਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹਮਲਾਵਰ ਕੁੜੀ ਨੂੰ ਅਗਵਾ ਕਰਕੇ ਨਾਲ ਲੈ ਗਏ।

ਪਰਿਵਾਰ ਦਾ ਰੋ-ਰੋ ਬੁਰਾ ਹਾਲ

ਦਵਿੰਦਰ ਕੈਨੇਡਾ ਵਿੱਚ ਪੀਜ਼ਾ-ਬਰਗਰ ਦੀ ਦੁਕਾਨ ਦੇ ਨਾਲ ਪਾਰਟ-ਟਾਈਮ ਟੈਕਸੀ ਚਲਾਉਂਦਾ ਸੀ। ਉਸ ਦੇ ਕਤਲ ਦੀ ਖ਼ਬਰ ਮਿਲਦਿਆਂ ਹੀ ਪਿੰਡ ਦੌਲਤਪੁਰਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਮਾਂ ਅਤੇ ਛੋਟੇ ਭਰਾ ਦਾ ਰੋ-ਰੋ ਕੇ ਬੁਰਾ ਹਾਲ ਹੈ।

Moga Youth Shot Dead In Canada Mourning In The Area

local advertisement banners
Comments


Recommended News
Popular Posts
Just Now