Singer Diljit Dosanjh : ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਲੈ ਕੇ ਵੱਡੀ ਖਬਰ, 5 ਲੋਕਾਂ ਖਿਲਾਫ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
March 3, 2025

Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ 'ਚ ਦਿਲਜੀਤ ਦੁਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੇ 8 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਸੋਸ਼ਲ ਮੀਡੀਆ 'ਤੇ ਅਕਾਊਂਟ ਬਣਾ ਕੇ ਜਾਅਲੀ ਟਿਕਟਾਂ ਵੇਚੀਆਂ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਿਲਜੀਤ ਦੁਸਾਂਝ ਨੇ 'ਦਿਲ ਲੁਮਿਨਿਟੀ ਟੂਰ' ਤਹਿਤ ਦੇਸ਼ ਭਰ ਦੇ ਵੱਡੇ ਸ਼ਹਿਰਾਂ 'ਚ ਲਾਈਵ ਪਰਫਾਰਮ ਕੀਤਾ ਸੀ। ਇਸ ਦੌਰਾਨ ਵੀ ਦਿਲਜੀਤ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਦੇ ਕਈ ਮਾਮਲੇ ਸਾਹਮਣੇ ਆਏ ਸਨ। ਸ਼ੋਅ ਦੀਆਂ ਟਿਕਟਾਂ ਦੀ ਕੀਮਤ ਵੀ ਅਸਮਾਨ 'ਤੇ ਸੀ।
Big News Regarding Diljit Dosanjh s Show Case Registered Against 5 People Know What The Case Is
Comments
Recommended News
Popular Posts
Just Now
