March 23, 2025

Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਸੀਬੀਆਈ ਨੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਸਬੰਧਤ 2 ਕੇਸ ਬੰਦ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਆਪਣੀ ਕਲੋਜ਼ਰ ਰਿਪੋਰਟ ਮੁੰਬਈ ਦੀ ਇਕ ਅਦਾਲਤ 'ਚ ਦਾਖਲ ਕਰ ਦਿੱਤੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਸੁਸ਼ਾਂਤ ਦੀ ਮੌਤ 'ਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਂ ਅਪਰਾਧਿਕ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ ਹੈ।
ਕੀ ਸੀ ਮਾਮਲਾ?
14 ਜੂਨ 2020 ਨੂੰ ਸੁਸ਼ਾਂਤ ਸਿੰਘ ਰਾਜਪੂਤ ਆਪਣੇ ਬਾਂਦਰਾ ਫਲੈਟ ਵਿਚ ਮ੍ਰਿਤਕ ਪਾਇਆ ਗਿਆ ਸੀ। ਉਸ ਦੀ ਮੌਤ ਨੇ ਪੂਰੇ ਦੇਸ਼ ਵਿਚ ਸਨਸਨੀ ਮਚਾ ਦਿੱਤੀ ਸੀ ਅਤੇ ਮਾਮਲੇ ਦੀ ਜਾਂਚ ਮੁੰਬਈ ਪੁਲਿਸ ਤੋਂ ਸੀਬੀਆਈ ਤੱਕ ਪਹੁੰਚ ਗਈ ਸੀ। ਮੁੰਬਈ ਦੇ ਕੂਪਰ ਹਸਪਤਾਲ ਵਿਚ ਕਰਵਾਏ ਗਏ ਪੋਸਟਮਾਰਟਮ ਵਿਚ ਮੌਤ ਦਾ ਕਾਰਨ ਦਮ ਘੁੱਟਣਾ ਦੱਸਿਆ ਗਿਆ ਸੀ।
ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਨੇ ਪਟਨਾ ਵਿਚ ਇਕ ਐਫਆਈਆਰ ਦਰਜ ਕਰਵਾਈ ਸੀ, ਜਿਸ ਵਿਚ ਅਦਾਕਾਰਾ ਰੀਆ ਚੱਕਰਵਰਤੀ ਅਤੇ ਹੋਰਾਂ ਉੱਤੇ ਖੁਦਕੁਸ਼ੀ ਲਈ ਉਕਸਾਉਣ, ਵਿੱਤੀ ਧੋਖਾਧੜੀ ਅਤੇ ਮਾਨਸਿਕ ਪਰੇਸ਼ਾਨੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਦੇ ਜਵਾਬ ਵਿੱਚ, ਰੀਆ ਚੱਕਰਵਰਤੀ ਨੇ ਮੁੰਬਈ ਵਿੱਚ ਇੱਕ ਜਵਾਬੀ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਸੁਸ਼ਾਂਤ ਦੀਆਂ ਭੈਣਾਂ 'ਤੇ ਜਾਅਲੀ ਡਾਕਟਰੀ ਪਰਚੀ ਲੈਣ ਦਾ ਦੋਸ਼ ਲਗਾਇਆ ਗਿਆ।
CBI Closes 2 Cases Related To Sushant Singh Rajput s Death
