May 7, 2025
ਪੰਜਾਬੀ ਫ਼ਿਲਮ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਅਚਾਨਕ ਮੌਤ ਹੋ ਗਈ ਹੈ। ਕਰਤਾਰ ਚੀਮਾ ਦੇ ਪਿਤਾ ਦੀ ਉਮਰ 70 ਸਾਲ ਦੀ ਸੀ।
ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬੀ ਫ਼ਿਲਮੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਬੀਤੀ ਸ਼ਾਮ ਮੋਟਰਸਾਈਕਲ ’ਤੇ ਆਪਣੇ ਘਰ ਤੋਂ ਡੇਅਰੀ ’ਚ ਦੁੱਧ ਪਾਉਣ ਲਈ ਜਾ ਰਹੇ ਸਨ । ਇਸੇ ਦੌਰਾਨ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਸਾਹਮਣੇ ਪਟਿਆਲਾ ਵਲੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਕਿਹਾ ਕਿ ਕਾਰ ਕਬਜ਼ੇ ਵਿਚ ਕਰ ਲਿਆ ਗਿਆ ਹੈ । ਚਾਲਕ ਹਰਪ੍ਰੀਤ ਸਿੰਘ ਵਾਸੀ ਲੱਡਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ । ਦੱਸ ਦਿੰਦੇ ਹਾਂ ਕਿ ਪੁਲਿਸ ਵਲੋਂ ਅਗਲੀ ਕਾਰਵਾਈ ਜਾਰੀ ਹੈ । ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਕੁੱਝ ਹੀ ਪਲ 'ਚ ਪਰਿਵਾਰ ਵਿਚ ਸੋਗ ਦੀ ਲਹਿਰ ਪਸਰ ਗਈ ਹੈ।
Https livepunjabitv com control add posts php