ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ   
ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ
March 13, 2026
Middle-East-War-Has-A-Big-Impact
Punjab

ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ

ਚੰਡੀਗੜ੍ਹ/ਪੰਜਾਬ: ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਨੇ ਪੰਜਾਬੀਆਂ ਦੇ ਚੁੱਲ੍ਹਿਆਂ ਦੀ ਅੱਗ ਠੰਢੀ ਕਰਨੀ ਸ਼ੁਰੂ ਕਰ ਦਿੱਤੀ ਹੈ। ਖਾੜੀ ਦੇਸ਼ਾਂ ਵਿੱਚ ਵਧਦੇ ਤਣਾਅ ਕਾਰਨ ਪੰਜਾਬ ਵਿੱਚ ਐਲ.ਪੀ.ਜੀ. (LPG) ਗੈਸ ਦੀ ਭਾਰੀ ਕਿੱਲਤ ਪੈਦਾ ਹੋ ਗਈ ਹੈ। ਵਪਾਰਕ ਸਿਲੰਡਰਾਂ ਤੋਂ ਬਾਅਦ ਹੁਣ ਘਰੇਲੂ ਗੈਸ ਦੀ ਸਪਲਾਈ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਬੁਕਿੰਗ ਲਈ ਖ਼ਪਤਕਾਰ ਪਰੇਸ਼ਾਨ

ਗੈਸ ਕੰਪਨੀਆਂ ਦੇ ਸਰਵਰ ਡਾਊਨ ਹੋਣ ਕਾਰਨ ਖ਼ਪਤਕਾਰਾਂ ਨੂੰ ਬੁਕਿੰਗ ਲਈ ਓ.ਟੀ.ਪੀ. (OTP) ਨਹੀਂ ਮਿਲ ਰਿਹਾ। ਲੋਕ ਸਵੇਰ ਤੋਂ ਹੀ ਗੈਸ ਏਜੰਸੀਆਂ ਦੇ ਬਾਹਰ ਖਾਲੀ ਸਿਲੰਡਰ ਲੈ ਕੇ ਕਤਾਰਾਂ ਵਿੱਚ ਲੱਗੇ ਹੋਏ ਹਨ। ਸਰਕਾਰ ਵੱਲੋਂ ਸਿਰਫ਼ ਆਨਲਾਈਨ ਬੁਕਿੰਗ ਦੀ ਸ਼ਰਤ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਗਈਆਂ ਹਨ।

ਕਾਰੋਬਾਰ ਅਤੇ ਸਮਾਜਿਕ ਸਮਾਗਮਾਂ 'ਤੇ ਅਸਰ:

1. ਪਰੌਂਠਾ ਪੁਆਇੰਟ ਪ੍ਰਭਾਵਿਤ: ਚੰਡੀਗੜ੍ਹ ਦੇ ਮਸ਼ਹੂਰ ਸੈਕਟਰ-9 ਸਮੇਤ ਕਈ ਇਲਾਕਿਆਂ ਵਿੱਚ ਪਰੌਂਠਾ ਪੁਆਇੰਟ ਬੰਦ ਹੋਣ ਵਾਲੇ ਹਨ। ਦੁਕਾਨਦਾਰ 2500 ਰੁਪਏ ਤੱਕ ਮਹਿੰਗੇ ਸਿਲੰਡਰ ਬਲੈਕ ਵਿੱਚ ਖਰੀਦਣ ਲਈ ਮਜ਼ਬੂਰ ਹਨ।

2. ਵਿਆਹਾਂ ਦੇ ਜਸ਼ਨ ਪਏ ਫਿੱਕੇ: ਮਾਰਚ ਮਹੀਨੇ ਵਿੱਚ ਹੋਣ ਵਾਲੇ ਹਜ਼ਾਰਾਂ ਵਿਆਹਾਂ ਦੇ ਮੈਨਿਊ ਵਿੱਚ ਵੱਡੀ ਕਟੌਤੀ ਕੀਤੀ ਜਾ ਰਹੀ ਹੈ। ਗੈਸ ਦੀ ਬਚਤ ਲਈ ਤੰਦੂਰੀ ਅਤੇ ਤਲੇ ਹੋਏ ਪਕਵਾਨਾਂ ਨੂੰ ਲਿਸਟ ਵਿੱਚੋਂ ਬਾਹਰ ਕੀਤਾ ਜਾ ਰਿਹਾ ਹੈ ਅਤੇ ਮਹਿਮਾਨਾਂ ਦੀ ਗਿਣਤੀ ਵੀ ਘਟਾਈ ਜਾ ਰਹੀ ਹੈ।

ਸੀਐਮ ਮਾਨ ਦਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਇਸ ਸੰਕਟ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ, ਜਲਦੀ ਹੀ ਗੈਸ ਦੀ ਸਪਲਾਈ ਨੂੰ ਸੁਚਾਰੂ ਬਣਾ ਦਿੱਤਾ ਜਾਵੇਗਾ।

Middle East War Has A Big Impact In Punjab There Are Cries For Cooking Gas Wedding Menus Have Become Smaller

local advertisement banners
Comments


Recommended News
Popular Posts
Just Now