March 13, 2026
Punjabਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ
ਚੰਡੀਗੜ੍ਹ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਭਲਕੇ ਸ਼ਨੀਵਾਰ ਤੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। 14 ਤੋਂ 17 ਮਾਰਚ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਤਾਪਮਾਨ ਦਾ ਵੇਰਵਾ
ਅੱਜ ਮੌਸਮ ਖ਼ੁਸ਼ਕ ਰਹੇਗਾ, ਪਰ ਕੱਲ੍ਹ ਤੋਂ ਪਾਰੇ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 33.5 ਡਿਗਰੀ ਅਤੇ ਚੰਡੀਗੜ੍ਹ ਵਿੱਚ 33.6 ਡਿਗਰੀ ਰਿਕਾਰਡ ਕੀਤਾ ਗਿਆ। ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਪਾਰਾ 30 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ।
ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ:
14 ਮਾਰਚ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਹਵਾਵਾਂ ਤੇ ਬੂੰਦਾਬਾਂਦੀ ਦੇ ਆਸਾਰ।
15 ਮਾਰਚ: ਮੀਂਹ ਦਾ ਘੇਰਾ ਵਧੇਗਾ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨੀ ਮੀਂਹ ਦੀ ਚੇਤਾਵਨੀ।
16 ਮਾਰਚ: ਪਠਾਨਕੋਟ, ਹੁਸ਼ਿਆਰਪੁਰ ਅਤੇ ਮੋਹਾਲੀ ਵਿੱਚ ਬਿਜਲੀ ਲਿਸ਼ਕਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ।
ਮੌਸਮ ਵਿਭਾਗ ਦੀ ਰਿਪੋਰਟ
ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 20 ਮਾਰਚ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਮਿਲਾ-ਜੁਲਾ ਰਹੇਗਾ। ਦਿਨ ਦਾ ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਚੱਲ ਰਹੀ ਤਪਸ਼ ਤੋਂ ਨਿਜਾਤ ਮਿਲੇਗੀ।
Weather To Change In Punjab Chandigarh From Tomorrow Yellow Alert Of Rain And Strong Winds Issued For 4 Days