ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ     ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ     ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਦਿਲਜੀਤ ਦੋਸਾਂਝ ਦੇ ਹੱਕ ’ਚ ਬੋਲੇ CM ਮਾਨ
July 8, 2025
CM-Mann-Spoke-In-Favor-Of-Diljit

ਪੰਜਾਬ , 8 ਜੁਲਾਈ 2025 : ਪੰਜਾਬੀ ਅਦਾਕਾਰ ਦਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ 3 ਨੂੰ ਲੈ ਕੇ ਲੰਮੇ ਸਮੇ ਤੋਂ ਵਿਵਾਦ ਚੱਲ ਰਿਹਾ ਹੈ। ਇੱਥੋਂ ਤੱਕ ਕੇ ਦਲਜੀਤ ਦੀ ਫ਼ਿਲਮ ਨੂੰ ਭਾਰਤ ਵਿੱਚ ਚੱਲਣ ਨਹੀਂ ਦਿੱਤਾ ਗਿਆ। ਪਰ ਇਸ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਖੁੱਲ੍ਹ ਕੇ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿਲਜੀਤ ਦੀ ਫ਼ਿਲਮ ਦੇ ਵਿਰੋਧ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਵਿਰੋਧ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਪਾਕਿਸਤਾਨੀ ਕਲਾਕਾਰਾਂ ਕਰ ਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਹ ਫ਼ਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ।" ਉਨ੍ਹਾਂ ਕਿਹਾ ਕਿ "ਦਿਲਜੀਤ ਦੋਸਾਂਝ ਨੇ ਹਮੇਸ਼ਾ ਸਾਂਝ ਅਤੇ ਪਿਆਰ ਦੀ ਗੱਲ ਕੀਤੀ ਹੈ।"

ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਕੀਤਾ, "ਸਾਡੇ ਪੰਜਾਬ ਦੇ ਮੁੰਡੇ ਦੀ ਫ਼ਿਲਮ ਦਾ ਤਾਂ ਵਿਰੋਧ ਕਰ ਰਹੇ ਹੋ, ਪਰ ਹੁਣ ਜਦੋਂ ਪਾਕਿਸਤਾਨ ਦੀ ਟੀਮ ਭਾਰਤ ਖੇਡਣ ਆ ਰਹੀ ਹੈ, ਤਾਂ ਕੋਈ ਵਿਰੋਧ ਕਿਉਂ ਨਹੀਂ ਕਰ ਰਿਹਾ?"

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ, ਇੱਥੇ ਕਲਾਕਾਰਾਂ, ਸੱਭਿਆਚਾਰ ਅਤੇ ਪਿਆਰ ਦੀ ਕਦਰ ਕੀਤੀ ਜਾਂਦੀ ਹੈ। ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨੇ ਹਮੇਸ਼ਾ ਪੰਜਾਬੀਅਤ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ, ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

Read More : ਮਾਂ ਦੀ ਮਮਤਾ ਦਾ ਪ੍ਰਤੀਕ ਗੁਲਾਬ ਸਿੱਧੂ ਦਾ ਨਵਾਂ ਆ ਰਿਹਾ ਗੀਤ ਜਲਦ ਆਵੇਗਾ ਤੁਹਾਡੇ ਸਾਹਮਣੇ

CM Mann Spoke In Favor Of Diljit Dosanjh

local advertisement banners
Comments


Recommended News
Popular Posts
Just Now