ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ   
ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੀ 'ਸਰਬਾਲ੍ਹਾ ਜੀ' ਦੀ ਸਟਾਰ ਕਾਸਟ, ਜਾਣੋ ਕਦੋਂ ਆ ਰਹੀ ਫਿਲਮ ਤੁਹਾਡੇ ਸਾਹਮਣੇ
July 12, 2025
The-Star-Cast-Of-Sarballa-Ji-Has

ਅੰਮ੍ਰਿਤਸਰ, 12 ਜੁਲਾਈ 2025 : ਫ਼ਿਲਮ ਅਦਾਰੇ ਦੀ ਗੱਲ ਕੀਤੀ ਜਾਵੇ ਤਾਂ ਹਰ ਮਹੀਨੇ ਕੋਈ ਨਾ ਕੋਈ ਨਵੀਂ ਫ਼ਿਲਮ ਤੁਹਾਡੇ ਸਾਹਮਣੇ ਆ ਹੀ ਜਾਂਦੀ ਹੈ। ਵੱਖ ਵੱਖ ਅਦਾਕਾਰ ਆਪਣਾ ਰੋਲ ਦਰਸ਼ਕਾਂ ਦੇ ਸਾਹਮਣੇ ਪੇਸ਼ ਕਰਦੇ ਹਨ। ਹੁਣ ਨਵੀਂ ਆ ਰਹੀ ਪਾਲੀਵੁੱਡ ਗਲਿਆਰੇ ਵਿੱਚ ਇਸ ਸਮੇਂ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਕਾਫੀ ਚਰਚਾ ਦਾ ਕੇਂਦਰ ਬਣੀ ਹੋਈ ਹੈ। ਇਸ ਫਿਲਮ ਦੀ ਸਟਾਰ ਕਾਸਟ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ। ਇਸ ਮੌਕੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਹ ਫਿਲਮ 18 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਆ ਰਹੀ ਹੈ।

ਇਸ ਦੌਰਾਨ ਅਦਾਕਾਰ ਗਿੱਪੀ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਗਾਇਕ ਦਿਲਜੀਤ ਦੁਸਾਂਝ ਦੇ ਹੱਕ ਵਿੱਚ ਗੱਲ ਕੀਤੀ, ਉਹਨਾਂ ਨੇ ਕਿਹਾ ਕਿ ਜੋ ਇਸ ਹਮਲੇ ਤੋਂ ਪਹਿਲਾਂ ਸ਼ੂਟ ਕੀਤੇ ਗਏ ਪ੍ਰੋਜੈਕਟ ਹਨ, ਉਹਨਾਂ ਨੂੰ ਰਿਲੀਜ਼ ਹੋਣ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਗਾਇਕ ਐਮੀ ਵਿਰਕ ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ।

'ਟਿਪਸ ਫਿਲਮਜ਼' ਵੱਲੋਂ ਪੇਸ਼ ਕੀਤੀ ਜਾਣ ਵਾਲੀ ਉਕਤ ਫਿਲਮ ਦਾ ਨਿਰਮਾਣ ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਨੇ ਕੀਤਾ ਹੈ, ਜੋ ਇਸ ਤੋਂ ਪਹਿਲਾਂ ਕਈ ਬਾਲੀਵੁੱਡ ਫਿਲਮਾਂ ਨਿਰਮਾਣ ਕਰ ਚੁੱਕੇ ਹਨ, ਜਿਸ ਵਿੱਚ 'ਰੇਸ', 'ਪ੍ਰਿੰਸ', 'ਸੋਲਜਰ', 'ਕਿਆ ਕਹਿਣਾ', 'ਨਕਾਬ', 'ਫਿਦਾ', 'ਰੇਸ 2', 'ਜਬ ਪਿਆਰ ਕਿਸੀ ਸੇ ਹੋਤਾ ਹੈ', 'ਔਜਾਰ', 'ਅਲਬੇਲਾ' ਸਮੇਤ ਕਈ ਮਲਟੀ-ਸਟਾਰਰ ਫਿਲਮਾਂ ਸ਼ਾਮਿਲ ਹਨ।

ਜਿੰਨ੍ਹਾਂ ਵੱਲੋਂ ਨਿਰਮਿਤ ਕੀਤੀਆਂ ਗਈਆਂ ਇਸ ਤੋਂ ਪਹਿਲਾਂ ਪੰਜਾਬੀ ਫਿਲਮਾਂ ਵਿੱਚ 'ਅਸਾਂ ਨੂੰ ਮਾਣ ਵਤਨਾਂ ਦਾ', 'ਜਿਹਨੇ ਮੇਰਾ ਦਿਲ ਲੁੱਟਿਆ', 'ਕਪਤਾਨ', 'ਅੰਬਰਸਰੀਆ' ਆਦਿ ਸ਼ਾਮਿਲ ਹਨ। ਹੁਣ ਹਾਲ ਹੀ ਵਿੱਚ ਇਸ ਪੰਜਾਬੀ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ, ਜੋ ਕਾਫੀ ਹਾਸੀ ਮਜ਼ਾਕ ਵਾਲਾ ਹੈ।

ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਇਲਾਵਾ ਰਾਜਸਥਾਨ ਦੇ ਸੂਰਤਗੜ੍ਹ 'ਚ ਫਿਲਮਾਈ ਗਈ ਹੈ ਉਕਤ ਫਿਲਮ, ਜਿਸ ਵਿੱਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੁਆਰਾ ਲੀਡਿੰਗ ਭੂਮਿਕਾਵਾ ਅਦਾ ਕੀਤੀਆਂ ਗਈਆਂ ਹਨ, ਜਿੰਨ੍ਹਾਂ ਤੋਂ ਇਲਾਵਾ ਸੋਸ਼ਲ ਪਲੇਟਫ਼ਾਰਮ ਦਾ ਸਿਤਾਰਾ ਬਣ ਉਭਰਿਆ ਧੂਤਾ ਪਿੰਡੀ ਆਲਾ ਵੀ ਇਸ ਮੰਨੋਰੰਜਕ ਫਿਲਮ ਦਾ ਖਾਸ ਆਕਰਸ਼ਨ ਹੋਵੇਗਾ। ਇਹ ਫਿਲਮ 18 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।

Read More : ਅਜੇ ਦੇਵਗਨ ਦੀ ਨਵੀਂ ਆ ਰਹੀ ਫ਼ਿਲਮ SON OF SARDAAR 2 ਦਾ ਟ੍ਰੇਲਰ ਕਦੋਂ ਹੋਵੇਗਾ ਰਿਲੀਜ਼

The Star Cast Of Sarballa Ji Has Reached Harmandir Sahib To Pay Respects Find Out When The Film Is Coming Before You

local advertisement banners
Comments


Recommended News
Popular Posts
Just Now