ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ   
ਸ਼ਹੀਦੀ ਸਮਾਗਮ ‘ਚ ਗਾਣਾ ਗਾਉਣ ‘ਤੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ , ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼
July 25, 2025
Singer-Beer-Singh-Requested-An-A

ਸ਼੍ਰੀਨਗਰ , 25 ਜੁਲਾਈ 2025 : ( ਨਵਦੀਪ ਕੌਰ ਰਜ਼ਾਦਾ ) :ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਕੀਤੀ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਗਾਇਕ ਨੇ ਗਾਣਾ ਗਾਇਆ ਜਿਸ ‘ਤੇ ਲੋਕਾਂ ਨੇ ਭੰਗੜੇ ਵੀ ਪਾਏ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਹ ਮੁੱਦਾ ਭਖ ਗਿਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਸ਼ਾ ਵਿਭਾਗ ਨੇ ਸੈਮੀਨਾਰ ਦੌਰਾਨ ਨੱਚਣ-ਗਾਉਣ ਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖ਼ਤ ਨਿੰਦਾ ਕੀਤੀ ਕਿਉਂਕਿ ਇਹ ਇੱਕ ਸ਼ਹੀਦੀ ਸਮਾਗਮ ਸੀ। ਹੁਣ ਗਾਇਕ ਬੀਰ ਸਿੰਘ ਨੇ ਜਨਤਕ ਤੌਰ ‘ਤੇ ਆਪਣੀ ਗਲਤੀ ਮੰਨਦੇ ਹੋਏ ਮੁਆਫ਼ੀ ਮੰਗੀ ਹੈ।

ਉਸ ਨੇ ਕਿਹਾ ਕਿ ਮੈਂ ਕਬੂਲ ਕਰਦਾ ਹਾਂ ਕਿ ਮੇਰੀ ਅਣਗਹਿਲੀ ਕਾਰਨ ਗਲਤੀ ਹੋਈ ਹੈ। ਮੈਂ ਆਪਣਾ ਫਰਜ਼ ਸਮਝਦੇ ਹੋਏ ਅੱਜ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਵਾਂਗਾ ਤੇ ਭਵਿੱਖ ਵਿਚ ਅਜਿਹੀ ਗਲਤੀ ਨਹੀਂ ਹੋਵੇਗੀ।

ਅਕਾਲ ਤਖਤ ਸਾਹਿਬ, ਜਥੇਦਾਰ ਸਾਹਿਬ ਅਤੇ ਪੂਰੀ ਸਿੱਖ ਕੌਮ ਕੋਲੋਂ ਆਪਣੀ ਭੁੱਲ ਲਈ ਮਾਫੀ ਮੰਗੀ ਅਤੇ ਕਿਹਾ ਕਿ ਉਹ ਜੋ ਵੀ ਸੇਵਾ ਵਜੋਂ ਹੁਕਮ ਮਿਲੇ, ਉਹ ਕਬੂਲ ਕਰਨ ਨੂੰ ਤਿਆਰ ਹੈ। ਬੀਰ ਸਿੰਘ ਨੇ ਇੱਕ ਲਿਖਤੀ ਬਿਆਨ ਵਿਚ ਕਿਹਾ ਕਿ ਉਹ ਆਸਟਰੇਲੀਆ ਤੋਂ ਸਿੱਧਾ ਸ਼੍ਰੀਨਗਰ ਪਹੁੰਚਿਆ ਸੀ, ਉਥੇ ਪਹੁੰਚਣ ਤੋਂ ਬਾਅਦ ਫੋਨ ਨੈਟਵਰਕ ਆਦਿ ਵੀ ਕੰਮ ਕਰਨਾ ਬੰਦ ਕਰ ਗਏ। ਉਸ ਦੀ ਮੈਨੇਜਮੈਂਟ ਨੇ ਪ੍ਰੋਗਰਾਮ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ, ਜਿਸ ਕਰਕੇ ਉਹ ਸਿੱਧਾ ਸਟੇਜ ‘ਤੇ ਚੜ੍ਹ ਗਿਆ। ਦਰਸ਼ਕਾਂ ਵੱਲ ਧਿਆਨ ਹੋਣ ਕਰਕੇ ਉਸ ਨੇ ਸਟੇਜ ਦੇ ਪਿੱਛੇ ਲੱਗਾ ਬੈਨਰ ਨਹੀਂ ਵੇਖਿਆ, ਜਿਸ ‘ਚ ਦਰਸਾਇਆ ਗਿਆ ਸੀ ਕਿ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਹੈ। ਜਦੋਂ ਉਸ ਨੂੰ ਇਸ ਗੱਲ ਦਾ ਅਹਿਸਾਸ ਹੋਇਆ, ਤਾਂ ਤੁਰੰਤ ਸੰਗਤ ਤੋਂ ਮਾਫੀ ਮੰਗੀ ਗਈ ਅਤੇ ਮਰਿਆਦਾ ਮੁਤਾਬਕ ਜੋੜੇ ਲੁਆ ਕੇ “ਸਲੋਕ ਮਹਲਾ ਨੌਵਾਂ” ਵੀ ਪੜ੍ਹਿਆ।

ਬੀਰ ਸਿੰਘ ਨੇ ਆਪਣੀ ਮੈਨੇਜਮੈਂਟ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਅਤੇ ਭਵਿੱਖ ‘ਚ ਇਹ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਕਿ ਸਿੱਖ ਇਤਿਹਾਸ ਨਾਲ ਜੁੜੇ ਸਮਾਗਮਾਂ ਵਿੱਚ ਪੂਰੀ ਮਰਿਆਦਾ ਰੱਖੀ ਜਾਵੇਗੀ। ਬੀਰ ਸਿੰਘ ਨੇ ਕਿਹਾ ਕਿ “ਮੈਂ ਸਿੱਖ ਬੱਚਾ ਹਾਂ, ਗੁਰੂ ਸਾਹਿਬ ਅਤੇ ਸਿੱਖ ਸੰਗਤ ਬਖ਼ਸ਼ਣਯੋਗ ਹੈ ਜੀ। ਭਵਿੱਖ ‘ਚ ਇਹੋ ਜਿਹੀਆਂ ਗਲਤੀਆਂ ਦੁਬਾਰਾ ਨਹੀਂ ਹੋਣਗੀਆਂ।”

Read More : ਦਿਲ ਦਾ ਦੌਰਾ ਪੈਣ ਕਾਰਨ ਇਸ ਪੰਜਾਬੀ ਐਕਟਰ ਦੀ ਹੋਈ ਮੌ.ਤ














Singer Beer Singh Requested An Apology For Singing At The Martyrdom Ceremony He Will Be Presented At Akal Takht Sahib

local advertisement banners
Comments


Recommended News
Popular Posts
Just Now