ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ   
ਈਡੀ ਵੱਲੋਂ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ਹਰਿਆਣਾ ਤੇ ਦਿੱਲੀ ਸਮੇਤ 10 ਥਾਵਾਂ 'ਤੇ ਛਾਪੇਮਾਰੀ
June 6, 2025
Raids-Conducted-At-10-Locations-

ਹਰਿਆਣਾ, 06 ਜੂਨ 2025: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ 190 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ 10 ਥਾਵਾਂ 'ਤੇ ਛਾਪੇਮਾਰੀ ਕੀਤੀ।

ਇਸ ਦੌਰਾਨ ਗਾਜ਼ੀਆਬਾਦ, ਨੋਇਡਾ ਅਤੇ ਪਾਣੀਪਤ ਵਿੱਚ ਵੀ ਕਾਰਵਾਈ ਕੀਤੀ ਗਈ। ਜਾਣਕਾਰੀ ਮੁਤਾਬਕ ਈਡੀ ਨੇ ਸ਼੍ਰੀ ਸਿੱਧਦਾਤਾ ਇਸਪਾਤ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ, ਪ੍ਰਮੋਟਰਾਂ, ਭਾਈਵਾਲਾਂ, ਆਡੀਟਰਾਂ ਦੇ ਅਹਾਤਿਆਂ ਦੀ ਤਲਾਸ਼ੀ ਲਈ ਹੈ ਅਤੇ ਕਈ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।

ਇਸ ਕੰਪਨੀ 'ਤੇ ਬੈਂਕ ਆਫ਼ ਬੜੌਦਾ (ਪਹਿਲਾਂ ਦੇਨਾ ਬੈਂਕ) ਨਾਲ ਧੋਖਾਧੜੀ ਦਾ ਦੋਸ਼ ਹੈ। ਈਡੀ ਦੀਆਂ ਟੀਮਾਂ ਨੇ ਕੰਪਨੀ ਨਾਲ ਜੁੜੇ ਡਾਇਰੈਕਟਰਾਂ, ਪ੍ਰਮੋਟਰਾਂ, ਭਾਈਵਾਲਾਂ, ਆਡੀਟਰਾਂ ਅਤੇ ਹੋਰ ਸਾਜ਼ਿਸ਼ਕਾਰਾਂ ਨਾਲ ਜੁੜੇ ਅਹਾਤਿਆਂ ਦੀ ਤਲਾਸ਼ੀ ਲਈ ਅਤੇ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ।

ਇਹ ਸਾਰੇ 190 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ਾ ਧੋਖਾਧੜੀ ਦੇ ਮਾਮਲੇ ਵਿੱਚ ਮੁਲਜ਼ਮ ਹਨ। ਇਹ ਕੰਪਨੀ ਬਹੁਤ ਸਾਰੇ ਸਟੀਲ ਉਤਪਾਦ ਬਣਾਉਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਈਡੀ ਨੇ ਕਈ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। ਬੈਂਕ ਆਫ ਬੜੌਦਾ ਦੀ ਸ਼ਿਕਾਇਤ 'ਤੇ, ਸੀਬੀਆਈ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ ਅਤੇ ਧੋਖਾਧੜੀ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

Raids Conducted At 10 Locations Including Haryana And Delhi By The ED In Connection With The Bank Loan Fraud Case

local advertisement banners
Comments


Recommended News
Popular Posts
Just Now