ਲੁਧਿਆਣਾ ਤੋਂ ਬਾਅਦ ਕੱਲ੍ਹ ਜਾਲੰਧਰ ਬੰਦ ਦਾ ਐਲਾਨ, ਡਾ. ਅੰਬੇਡਕਰ ਦੀ ਮੂਰਤੀ ਤੋੜਨ ਦਾ ਗੁੱਸਾ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ Ammy Virk 'ਤੇ ਹਮਲਾ, ਰੋਲਜ਼ ਰਾਇਸ ਕਾਰ 'ਤੇ 7 ਗੋਲੀਆਂ ਚਲਾਈਆਂ ਗਈਆਂ ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ ਨਮਨ ਧੀਰ ਦਾ ਧਮਾਕੇਦਾਰ ਬੱਲੇਬਾਜ਼ੀ ਦਾ ਕਮਾਲ, 64 ਗੇਂਦਾਂ 'ਤੇ 173 ਦੌੜਾਂ ਬਣਾ ਕੇ ਟੀਮ ਨੂੰ ਦਿਵਾਈ ਜਿੱਤ MP ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 22 ਦੀ ਮੌਤ, ਪੁਲਿਸ ਨੇ 14 ਨੂੰ ਕੀਤਾ ਗ੍ਰਿਫ਼ਤਾਰ ਪ੍ਰੈਗਨੈਂਟ ਔਰਤ ਦੀ ਸ਼ੱਕੀ ਹਾਲਤ ਵਿੱਚ ਮੌਤ, ਪਰਿਜਨਾਂ ਨੇ ਪਤੀ 'ਤੇ ਲਾਏ ਹੱਤਿਆ ਦੇ ਦੋਸ਼ ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ

ਯਮੁਨਾਨਗਰ ਵਿਚ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਮੁਅੱਤਲ

ਯਮੁਨਾਨਗਰ ਵਿਚ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਮੁਅੱਤਲ


ਯਮੁਨਾਨਗਰ ,13ਜੂਨ 2025:ਯਮੁਨਾਨਗਰ ਦੇ ਫ਼ਰਕਪੁਰ ਥਾਣੇ ਵਿਚ ਇਕ ਨਾਬਾਲਗ਼ ਲੜਕੀ ਤੇ ਉਸ ਦੇ ਪਿਤਾ 'ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾਂ ਨੇ ਦੋਸ਼ ਲਗਾਇਆ ਕਿ ਜਦੋਂ ਉਹ ਛੇੜਛਾੜ ਤੇ ਹਮਲੇ ਦੀ ਸ਼ਿਕਾਇਤ ਲੈ ਕੇ ਥਾਣੇ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਤੇ ਸਮਝੌਤਾ ਕਰਨ ਲਈ ਦਬਾਅ ਪਾਇਆ ਗਿਆ।
ਸ਼ਾਮ ਨੂੰ ਥਾਣੇ ਤੋਂ ਬਾਹਰ ਆ ਕੇ ਪੀੜਤ ਸਿੱਧੇ ਐਸਪੀ ਸੁਰੇਂਦਰ ਭੌਰੀਆ ਕੋਲ ਗਏ। ਇਸ 'ਤੇ ਜਦੋਂ ਐਸਪੀ ਨੇ ਥਾਣੇ ਵਿਚ ਜਾਂਚ ਲਈ ਪੁੱਛਗਿੱਛ ਕੀਤੀ ਤਾਂ ਜਲਦਬਾਜ਼ੀ ਵਿਚ ਛੇੜਛਾੜ ਦੇ ਦੋਸ਼ੀ ਵਿਰੁਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਇਸ ਦੇ ਨਾਲ ਹੀ ਐਸਪੀ ਨੇ ਤੁਰਤ ਮਾਮਲੇ ਵਿਚ ਪੁਲਿਸ ਮੁਲਾਜ਼ਮਾਂ ਏਐਸਆਈ ਸੋਨਾ ਦੇਵੀ, ਏਐਸਆਈ ਅਸ਼ੋਕ ਕੁਮਾਰ ਅਤੇ ਹੈੱਡ ਕਾਂਸਟੇਬਲ ਮਮਤਾ ਰਾਣੀ ਨੂੰ ਮੁਅੱਤਲ ਕਰ ਦਿਤਾ।
ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਇਕ ਵਿਅਕਤੀ ਅਪਣੀ 17 ਸਾਲਾ ਨਾਬਾਲਗ਼ ਧੀ ਨਾਲ ਫ਼ਰਕਪੁਰ ਥਾਣੇ ਪਹੁੰਚਿਆ। ਉਨ੍ਹਾਂ ਨੇ ਦਸਿਆ ਕਿ ਗੁਆਂਢ ਵਿਚ ਰਹਿਣ ਵਾਲੇ ਕੈਲਾਸ਼ ਨਾਮ ਦੇ ਇਕ ਨੌਜਵਾਨ ਨੇ ਉਸ ਦੀ ਧੀ ਨਾਲ ਛੇੜਛਾੜ ਕੀਤੀ ਅਤੇ ਵਿਰੋਧ ਕਰਨ 'ਤੇ ਉਸ ਨੂੰ ਕੁੱਟਿਆ।
ਦੋਸ਼ ਹੈ ਕਿ ਇਸ ਦੌਰਾਨ ਥਾਣੇ ਵਿਚ ਮੌਜੂਦ ਏਐਸਆਈ ਸੋਨਾ ਦੇਵੀ, ਏਐਸਆਈ ਅਸ਼ੋਕ ਕੁਮਾਰ ਅਤੇ ਹੈੱਡ ਕਾਂਸਟੇਬਲ ਮਮਤਾ ਰਾਣੀ ਨੇ ਪੀੜਤਾਂ 'ਤੇ ਦੋਸ਼ ਲਗਾਏ। ਪੁਲਿਸ ਕਰਮਚਾਰੀਆਂ ਨੇ ਪੀੜਤਾਂ ਨੂੰ ਝੂਠਾ ਕਿਹਾ। ਪੀੜਤਾ ਨੇ ਦਸਿਆ ਕਿ ਸ਼ਿਕਾਇਤ ਦਾ ਖਰੜਾ ਤਿੰਨ ਵਾਰ ਬਦਲਿਆ ਅਤੇ ਜਦੋਂ ਪਿਤਾ ਨੇ ਵਿਰੋਧ ਕੀਤਾ ਤਾਂ ਉਸ ਨੂੰ ਥਾਣੇ ਦੇ ਇਕ ਕਮਰੇ ਵਿਚ ਬੰਦ ਕਰ ਦਿਤਾ ਗਿਆ ਅਤੇ ਡੰਡਿਆਂ ਨਾਲ ਕੁੱਟਿਆ ਗਿਆ।
ਪੀੜਤ ਦਾ ਦੋਸ਼ ਹੈ ਕਿ ਇਸ ਦੌਰਾਨ ਜਦੋਂ ਨਾਬਾਲਗ਼ ਧੀ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਥੱਪੜ ਵੀ ਮਾਰਿਆ ਗਿਆ। ਜਦੋਂ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਸੀ, ਤਾਂ ਥਾਣੇ ਵਿਚ ਛੇੜਛਾੜ ਦੇ ਦੋਸ਼ੀ ਨਾਲ ਚੰਗਾ ਵਿਵਹਾਰ ਕੀਤਾ ਜਾ ਰਿਹਾ ਸੀ, ਜਦਕਿ ਉਨ੍ਹਾਂ 'ਤੇ ਸਮਝੌਤੇ ਲਈ ਵੀ ਦਬਾਅ ਪਾਇਆ ਜਾ ਰਿਹਾ ਸੀ। ਸ਼ਾਮ ਨੂੰ, ਥਾਣੇ ਤੋਂ ਨਿਕਲਣ ਤੋਂ ਬਾਅਦ, ਪੀੜਤਾ ਸਿੱਧੀ ਐਸਪੀ ਸੁਰੇਂਦਰ ਭੌਰੀਆ ਕੋਲ ਗਈ ਅਤੇ ਸਾਰੀ ਘਟਨਾ ਬਾਰੇ ਸ਼ਿਕਾਇਤ ਕੀਤੀ।
ਐਸਪੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਤੁਰਤ ਕਾਰਵਾਈ ਕੀਤੀ। ਛੇੜਛਾੜ ਦੇ ਦੋਸ਼ੀ ਕੈਲਾਸ਼ ਵਿਰੁਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਨਾਲ ਹੀ, ਤਿੰਨ ਦੋਸ਼ੀ ਪੁਲਿਸ ਕਰਮਚਾਰੀਆਂ ਏਐਸਆਈ ਸੋਨਾ ਦੇਵੀ, ਏਐਸਆਈ ਅਸ਼ੋਕ ਕੁਮਾਰ ਅਤੇ ਹੈੱਡ ਕਾਂਸਟੇਬਲ ਮਮਤਾ ਰਾਣੀ ਨੂੰ ਤੁਰਤ ਮੁਅੱਤਲ ਕਰ ਦਿਤਾ ਗਿਆ।
Read More:

3 police officers have been suspended in yamunanagar


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now