June 27, 2025

ਹਰਿਆਣਾ, 27 ਜੂਨ 2025:ਹਰਿਆਣਾ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ ਕਿ ਸਰਕਾਰ ਨੇ ਖਣਿਜ ਪਦਾਰਥਾਂ, ਪੱਥਰ ਅਤੇ ਰੇਤ ਆਦਿ ਦੀਆਂ ਰਾਇਲਟੀ ਦਰਾਂ ਵਿੱਚ ਬਦਲਾਅ ਕੀਤੇ ਹਨ, ਜਿਸ ਨਾਲ ਸਰਕਾਰ ਨੂੰ ਵਾਧੂ ਮਾਲੀਆ ਮਿਲਣ ਦੀ ਉਮੀਦ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਇਸ ਸਬੰਧ ਵਿੱਚ ਪ੍ਰਸਤਾਵ ਨੂੰ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਪੱਥਰ ਦੀ ਰਾਇਲਟੀ 45 ਰੁਪਏ ਪ੍ਰਤੀ ਮੀਟ੍ਰਿਕ ਟਨ ਦੇ ਹਿਸਾਬ ਨਾਲ ਲਈ ਜਾਂਦੀ ਹੈ, ਜਿਸ ਨੂੰ ਹੁਣ ਵਧਾ ਕੇ 100 ਰੁਪਏ ਪ੍ਰਤੀ ਮੀਟ੍ਰਿਕ ਟਨ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਰੇਤ 'ਤੇ ਰਾਇਲਟੀ ਜੋ 40 ਰੁਪਏ ਪ੍ਰਤੀ ਮੀਟ੍ਰਿਕ ਟਨ ਦੇ ਹਿਸਾਬ ਨਾਲ ਵਸੂਲੀ ਜਾਂਦੀ ਸੀ, ਹੁਣ ਵਧਾ ਕੇ 80 ਰੁਪਏ ਪ੍ਰਤੀ ਮੀਟ੍ਰਿਕ ਟਨ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਤਰ-ਰਾਜੀ ਖਣਿਜ ਢੋਆ-ਢੁਆਈ ਫੀਸ ਲਗਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਅਨੁਸਾਰ, ਜੇਕਰ ਕੋਈ ਖਣਿਜ ਪਦਾਰਥ ਹਰਿਆਣਾ ਰਾਹੀਂ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਲਿਜਾਇਆ ਜਾਂਦਾ ਹੈ, ਤਾਂ ਉਸ ਲਈ 20 ਰੁਪਏ ਪ੍ਰਤੀ ਮੀਟ੍ਰਿਕ ਟਨ ਦੀ ਦਰ ਨਾਲ ਰਾਇਲਟੀ ਲਈ ਜਾਵੇਗੀ। ਜੇਕਰ ਸਮੱਗਰੀ ਕਿਸੇ ਹੋਰ ਰਾਜ ਤੋਂ ਹਰਿਆਣਾ ਲਿਆਂਦੀ ਜਾਂਦੀ ਹੈ, ਤਾਂ 100 ਰੁਪਏ ਪ੍ਰਤੀ ਮੀਟ੍ਰਿਕ ਟਨ ਦੀ ਦਰ ਨਾਲ ਰਾਇਲਟੀ ਲਈ ਜਾਵੇਗੀ।
Read More : CM ਨਾਇਬ ਸਿੰਘ ਸੈਣੀ ਵੱਲੋਂ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ
Change In The Royalty Rates Of Mineral Substances By The Haryana Government