ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ    ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ    ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ    ਬਾਊਪੁਰ ਨੌਜਵਾਨ ਕਤਲ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ    LPG ਅਪਡੇਟ: ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਝਟਕਾ, ਸਰਕਾਰ ਨੇ LPG ਸਿਲੰਡਰਾਂ ਦੀ ਗਿਣਤੀ 9 ਤੋਂ ਘਟਾ ਕੇ 4 ਕੀਤੀ   
ਹਰਿਆਣਾ ਦੇ ਦੋ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੀਸੀਆਰ ਮੁਲਾਜ਼ਮ 'ਤੇ ਕੀਤਾ ਹਮਲਾ
July 4, 2025
Two-Goons-From-Haryana-Attacked-

ਹਰਿਆਣਾ, 4 ਜੁਲਾਈ 2025 : ਬੀਤੇ ਦਿਨੀਂ ਬਠਿੰਡਾ ਦੇ ਗੁਰੂਕੁਲ ਰੋਡ 'ਤੇ ਪੀਸੀਆਰ ਕਰਮਚਾਰੀ ਨੂੰ ਦੋ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਗਿਆ। ਇਹ ਹਮਲਾ ਹਰਿਆਣਾ ਦੇ ਦੋ ਸਕੇ ਭਰਾਵਾਂ ਵੱਲੋਂ ਕੀਤਾ ਗਿਆ ਸੀ। ਹਮਲੇ ਦੌਰਾਨ ਜ਼ਖਮੀ ਪੀਸੀਆਰ ਮੁਲਜ਼ਾਮ ਨਰਿੰਦਰ ਸਿੰਘ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਹਮਲੇ ਦੇ ਮੁਲਜ਼ਮਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਇਹ ਦੋਵੇਂ ਨੌਜਵਾਨ ਹਰਿਆਣਾ ਦੇ ਪਿੰਡ ਤਖ਼ਤ ਮਲ ਦੇ ਰਹਿਣ ਵਾਲੇ ਹਨ। ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪੀਸੀਆਰ ਕਰਮਚਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਚੋਰੀ ਹੋਇਆ ਹੈ, ਜਿਸ ਸਬੰਧੀ ਪੀਸੀਆਰ ਵੱਲੋਂ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਮੋਟਰਸਾਈਕਲ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਗੁਰੂ ਕੁਲ ਰੋਡ 'ਤੇ ਚੋਰੀ ਹੋਏ ਮੋਟਰਸਾਈਕਲ ਸਣੇ ਕੁਝ ਨੌਜਵਾਨ ਖੜ੍ਹੇ ਸਨ। ਜਦੋਂ ਪੀਸੀਆਰ ਕਰਮਚਾਰੀ ਏਐਸਆਈ ਨਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਉੱਪਰ ਬਦਮਾਸ਼ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਦੀ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕੀਤੀ ਅਤੇ ਦੋਵੇਂ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਮੁਤਾਬਿਕ ਇਹ ਦੋਵੇਂ ਨੌਜਵਾਨ ਹਰਿਆਣਾ ਦੇ ਪਿੰਡ ਤਖ਼ਤ ਮਲ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਸਾਹਮਣੇ ਆ ਸਕੇ ਕਿ ਇਨ੍ਹਾਂ ਦੋਵੇਂ ਸਕੇ ਭਰਾਵਾਂ ਵੱਲੋਂ ਹੋਰ ਕਿਹੜੀਆਂ-ਕਿਹੜੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

Read More : ਦਿੱਲੀ ਪੁਲਿਸ ਤੇ ਹਰਿਆਣਾ ਐਸਟੀਐਫ ਨੇ ਮੁਕਾਬਲੇ 'ਚ ਨਾਮੀ ਬਦਮਾਸ਼ ਮਾ.ਰਿ.ਆ











Two Goons From Haryana Attacked A PCR Employee With Sharp Weapons

local advertisement banners
Comments


Recommended News
Popular Posts
Just Now