ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 10-09-2026 ਲੁਧਿਆਣਾ ਤੋਂ ਬਾਅਦ ਕੱਲ੍ਹ ਜਾਲੰਧਰ ਬੰਦ ਦਾ ਐਲਾਨ, ਡਾ. ਅੰਬੇਡਕਰ ਦੀ ਮੂਰਤੀ ਤੋੜਨ ਦਾ ਗੁੱਸਾ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ Ammy Virk 'ਤੇ ਹਮਲਾ, ਰੋਲਜ਼ ਰਾਇਸ ਕਾਰ 'ਤੇ 7 ਗੋਲੀਆਂ ਚਲਾਈਆਂ ਗਈਆਂ ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ ਨਮਨ ਧੀਰ ਦਾ ਧਮਾਕੇਦਾਰ ਬੱਲੇਬਾਜ਼ੀ ਦਾ ਕਮਾਲ, 64 ਗੇਂਦਾਂ 'ਤੇ 173 ਦੌੜਾਂ ਬਣਾ ਕੇ ਟੀਮ ਨੂੰ ਦਿਵਾਈ ਜਿੱਤ MP ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 22 ਦੀ ਮੌਤ, ਪੁਲਿਸ ਨੇ 14 ਨੂੰ ਕੀਤਾ ਗ੍ਰਿਫ਼ਤਾਰ ਪ੍ਰੈਗਨੈਂਟ ਔਰਤ ਦੀ ਸ਼ੱਕੀ ਹਾਲਤ ਵਿੱਚ ਮੌਤ, ਪਰਿਜਨਾਂ ਨੇ ਪਤੀ 'ਤੇ ਲਾਏ ਹੱਤਿਆ ਦੇ ਦੋਸ਼ ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਹਰਿਆਣਾ ਦੇ ਦੋ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੀਸੀਆਰ ਮੁਲਾਜ਼ਮ 'ਤੇ ਕੀਤਾ ਹਮਲਾ

ਹਰਿਆਣਾ ਦੇ ਦੋ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੀਸੀਆਰ ਮੁਲਾਜ਼ਮ 'ਤ


ਹਰਿਆਣਾ, 4 ਜੁਲਾਈ 2025 :   ਬੀਤੇ ਦਿਨੀਂ ਬਠਿੰਡਾ ਦੇ ਗੁਰੂਕੁਲ ਰੋਡ 'ਤੇ ਪੀਸੀਆਰ ਕਰਮਚਾਰੀ ਨੂੰ ਦੋ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਗਿਆ। ਇਹ ਹਮਲਾ ਹਰਿਆਣਾ ਦੇ ਦੋ ਸਕੇ ਭਰਾਵਾਂ ਵੱਲੋਂ ਕੀਤਾ ਗਿਆ ਸੀ। ਹਮਲੇ ਦੌਰਾਨ ਜ਼ਖਮੀ ਪੀਸੀਆਰ ਮੁਲਜ਼ਾਮ ਨਰਿੰਦਰ ਸਿੰਘ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਹਮਲੇ ਦੇ ਮੁਲਜ਼ਮਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਇਹ ਦੋਵੇਂ ਨੌਜਵਾਨ ਹਰਿਆਣਾ ਦੇ ਪਿੰਡ ਤਖ਼ਤ ਮਲ ਦੇ ਰਹਿਣ ਵਾਲੇ ਹਨ। ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪੀਸੀਆਰ ਕਰਮਚਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਚੋਰੀ ਹੋਇਆ ਹੈ, ਜਿਸ ਸਬੰਧੀ ਪੀਸੀਆਰ ਵੱਲੋਂ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਮੋਟਰਸਾਈਕਲ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਗੁਰੂ ਕੁਲ ਰੋਡ 'ਤੇ ਚੋਰੀ ਹੋਏ ਮੋਟਰਸਾਈਕਲ ਸਣੇ ਕੁਝ ਨੌਜਵਾਨ ਖੜ੍ਹੇ ਸਨ। ਜਦੋਂ ਪੀਸੀਆਰ ਕਰਮਚਾਰੀ ਏਐਸਆਈ ਨਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਉੱਪਰ ਬਦਮਾਸ਼ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਦੀ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕੀਤੀ ਅਤੇ ਦੋਵੇਂ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਮੁਤਾਬਿਕ ਇਹ ਦੋਵੇਂ ਨੌਜਵਾਨ ਹਰਿਆਣਾ ਦੇ ਪਿੰਡ ਤਖ਼ਤ ਮਲ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਸਾਹਮਣੇ ਆ ਸਕੇ ਕਿ ਇਨ੍ਹਾਂ ਦੋਵੇਂ ਸਕੇ ਭਰਾਵਾਂ ਵੱਲੋਂ ਹੋਰ ਕਿਹੜੀਆਂ-ਕਿਹੜੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
Read   More :    










Two goons from haryana attacked a pcr employee with sharp weapons


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now