ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਹਰਿਆਣਾ ਵਿੱਚ NH 44 'ਤੇ ਹਾਦਸਾ, ਬੇਕਾਬੂ ਕਾਰ ਟਰੱਕ ਨਾਲ ਟਕਰਾਈ
July 5, 2025
-NH-44-

ਸੋਨੀਪਤ , 5 ਜੁਲਾਈ 2025 : ਵੀਰਵਾਰ ਰਾਤ ਸੋਨੀਪਤ ਦੇ ਜੀਟੀ ਰੋਡ ਸੈਕਟਰ-7 ਫਲਾਈਓਵਰ 'ਤੇ ਸਕਾਰਪੀਉ ਤੇ ਟਰੱਕ ਦੀ ਟੱਕਰ ਹੋ ਗਈ। ਸਕਾਰਪੀਉ ਵਿਚ ਚਚੇਰੇ ਭਰਾਵਾਂ ਸਮੇਤ ਚਾਰ ਲੋਕ ਸਵਾਰ ਸਨ। ਜਿਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਗਈ। ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਤੇਜ਼ ਰਫ਼ਤਾਰ ਕਾਰਨ ਸਕਾਰਪੀਉ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਦੂਜੇ ਪਾਸੇ ਚਲੀ ਗਈ। ਉੱਥੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿਤੀ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਿਨੋਲੀ ਪਿੰਡ ਦਾ ਰਹਿਣ ਵਾਲਾ ਪ੍ਰਿੰਸ (28) ਵੀਰਵਾਰ ਨੂੰ ਅਪਣੇ ਦੋਸਤਾਂ ਨੂੰ ਜਨਮ ਦਿਨ ਦੀ ਪਾਰਟੀ ਦੇਣ ਲਈ ਉਹ ਸਕਾਰਪੀਉ ’ਤੇ ਮੂਰਥਲ ਵਿਚ ਇਕ ਢਾਬੇ 'ਤੇ ਆਏ। ਪ੍ਰਿੰਸ ਦੇ ਨਾਲ ਉਸ ਦਾ ਚਚੇਰਾ ਭਰਾ ਆਦਿੱਤਿਆ (25), ਦੋਸਤ ਵਿਸ਼ਾਲ (24) ਅਤੇ ਸਿਰਸਾਲੀ ਪਿੰਡ ਦੇ ਰਹਿਣ ਵਾਲਾ ਸਚਿਨ ਵੀ ਸੀ।

ਹਰ ਕੋਈ ਮੂਰਥਲ ਵਿਚ ਪਰਾਠੇ ਖਾ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ, ਰਾਤ 11:30 ਵਜੇ ਦੇ ਕਰੀਬ, ਜੀਟੀ ਰੋਡ ਸੈਕਟਰ-7 ਫਲਾਈਓਵਰ ਦੇ ਨੇੜੇ, ਤੇਜ਼ ਰਫ਼ਤਾਰ ਕਾਰਨ ਸਕਾਰਪੀਉ ਬੇਕਾਬੂ ਹੋ ਗਈ। ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ, ਕਾਰ ਪਲਟ ਗਈ ਅਤੇ ਦੂਜੇ ਪਾਸੇ ਜਾ ਪਹੁੰਚੀ। ਉੱਥੇ ਇਕ ਟਰੱਕ ਨੇ ਟੱਕਰ ਮਾਰ ਦਿਤੀ। ਹਾਦਸੇ ਵਿਚ ਪ੍ਰਿੰਸ, ਉਸ ਦੇ ਭਰਾ ਆਦਿੱਤਿਆ ਅਤੇ ਸਚਿਨ ਦੀ ਮੌਤ ਹੋ ਗਈ। ਵਿਸ਼ਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਮੌਕੇ 'ਤੇ ਪਹੁੰਚੀ ਅਤੇ ਹਾਦਸਾਗ੍ਰਸਤ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ। ਸਚਿਨ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ। ਹਾਦਸੇ ਵਿਚ ਇਕੋ ਪਰਵਾਰ ਦੇ ਦੋ ਮੈਂਬਰਾਂ ਦੀ ਮੌਤ ਤੋਂ ਬਾਅਦ ਘਰ ਵਿਚ ਸੋਗ ਦੀ ਲਹਿਰ ਹੈ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ। ਜ਼ਖ਼ਮੀ ਵਿਸ਼ਾਲ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Read More : ਹਰਿਆਣਾ ’ਚ ਪਹਿਲਵਾਨ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ





NH 44

local advertisement banners
Comments


Recommended News
Popular Posts
Just Now