March 28, 2023
LPTV / Chandigarh
ਚੰਡੀਗੜ੍ਹ ਵਿੱਚ ਮੁੜ ਤੋਂ ਕਰੋਨਾਵਾਇਰਸ ਦੇ ਕੇਸ ਸਾਹਮਣੇ ਆਉਣ ਮਗਰੋਂ ਯੂਟੀ ਪ੍ਰਸ਼ਾਸਨ ਨੇ ਲਾਗ ਨੂੰ ਫੈਲਣ ਤੋਂ ਰੋਕਣ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।ਯੂਟੀ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕਰਨ, ਖਾਂਸੀ ਜਾਂ ਜ਼ੁਕਾਮ ਹੋਣ ’ਤੇ ਨੱਕ-ਮੁੰਹ ਢਕਣ ਦੀ ਹਦਾਇਤ ਕੀਤੀ ਗਈ ਹੈ।
ਇਸ ਤੋਂ ਇਲਾਵਾ ਵਾਰ-ਵਾਰ ਹੱਥ ਧੋਣ ਤੇ ਖਾਂਸੀ, ਬੁਖਾਰ ਜਾਂ ਜ਼ੁਕਾਮ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਭੀੜ-ਭਾੜ ਵਾਲੀਆਂ ਥਾਵਾਂ ’ਤੇ ਨਾ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ।ਦਸ ਦਈਏ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸ਼ਨੀਵਾਰ ਨੂੰ, ਕੋਰੋਨਾ ਵਾਇਰਸ ਦੇ 1890 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 210 ਦਿਨਾਂ ਵਿੱਚ ਸਭ ਤੋਂ ਵੱਧ ਹੈ। ਜੇਕਰ ਪਿਛਲੇ ਸੱਤ ਦਿਨਾਂ ਦੇ ਕੇਸਾਂ ਦੀ ਤੁਲਨਾ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ 78 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਇਸ ਦੌਰਾਨ 19 ਤੋਂ 29 ਮੌਤਾਂ ਹੋਈਆਂ ਹਨ।
Corona entry advisory issued again in Chandigarh