May 2, 2023
Lptv / Chandigarh
ਨੈਸ਼ਨਲ ਡੈਸਕ: ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਏ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,325 ਨਵੇਂ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ ਮਹੱਤਵਪੂਰਨ ਗਿਰਾਵਟ ਆਈ ਏ। ਇਸ ਦੇ ਨਾਲ ਹੀ ਦੇਸ਼ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 44 ਹਜ਼ਾਰ ਨੂੰ ਪਾਰ ਕਰ ਗਈ ਏ। ਇਸ ਸਮੇਂ ਦੇਸ਼ ਵਿੱਚ 44,175 ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਹੁਣ ਤਕ 4.49 ਕਰੋੜ ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸਰਗਰਮ ਕੇਸ ਹੁਣ ਕੁੱਲ ਲਾਗਾਂ ਦਾ 0.11% ਹਨ। ਦੇਸ਼ 'ਚ ਪਿਛਲੇ ਦਿਨੀਂ ਕੋਰੋਨਾ ਕਾਰਨ 17 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,31,564 ਹੋ ਗਈ ਹੈ।
ਲਗਾਤਾਰ ਘਟ ਰਹੇ ਕੇਸ
ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਪਿਛਲੇ 24 ਘੰਟਿਆਂ ਦੌਰਾਨ 4 ਹਜ਼ਾਰ 282 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਸਰਗਰਮ ਮਾਮਲਿਆਂ ਵਿੱਚ ਵੀ ਗਿਰਾਵਟ ਦੇਖੀ ਜਾ ਸਕਦੀ ਹੈ। 47 ਹਜ਼ਾਰ 246 ਤੋਂ ਘਟ ਕੇ 44 ਹਜ਼ਾਰ 175 ਰਹਿ ਗਈ ਹੈ।
ਰਿਕਵਰੀ ਦਰ 98.71 ਫੀਸਦੀ
ਮੰਤਰਾਲੇ ਦੀ ਵੈੱਬਸਾਈਟ 'ਤੇ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਰਾਸ਼ਟਰੀ ਕੋਵਿਡ ਰਿਕਵਰੀ ਦਰ 98.71 ਫੀਸਦੀ ਦਰਜ ਕੀਤੀ ਗਈ ਹੈ। ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,43,77,257 ਹੋ ਗਈ ਹੈ, ਜਦੋਂ ਕਿ ਮੌਤ ਦਰ 1.18 ਪ੍ਰਤੀਸ਼ਤ 'ਤੇ ਬਣੀ ਹੋਈ ਹੈ। ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ ਕੁੱਲ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
3325 new cases of corona have been found in the last 24 hours the number of active patients has crossed 44000